For the best experience, open
https://m.punjabitribuneonline.com
on your mobile browser.
Advertisement

ਵਿਸਾਖੀ ਮੇਲਾ ਨਿਹੰਗ ਸਿੰਘਾਂ ਦੇ ਰਵਾਇਤੀ ਮਹੱਲੇ ਨਾਲ ਸਮਾਪਤ

08:41 AM Apr 15, 2024 IST
ਵਿਸਾਖੀ ਮੇਲਾ ਨਿਹੰਗ ਸਿੰਘਾਂ ਦੇ ਰਵਾਇਤੀ ਮਹੱਲੇ ਨਾਲ ਸਮਾਪਤ
ਤਲਵੰਡੀ ਸਾਬੋ ’ਚ ਘੋੜ ਸਵਾਰੀ ਦੇ ਕਰਤੱਬ ਦਿਖਾਉਂਦੇ ਹੋਏ ਨਿਹੰਗ ਸਿੰਘ।
Advertisement

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 14 ਅਪਰੈਲ
ਸਿੱਖ ਕੌਮ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਗਾ ਚਾਰ ਰੋਜ਼ਾ ਵਿਸਾਖੀ ਮੇਲਾ ਅੱਜ ਸ਼ਾਮ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੱਢੇ ਗਏ ਰਵਾਇਤੀ ਮਹੱਲੇ ਨਾਲ ਰਸਮੀ ਤੌਰ ’ਤੇ ਅਮਨ ਸ਼ਾਂਤੀ ਨਾਲ ਸਮਾਪਤ ਹੋ ਗਿਆ। ਚਾਰ ਦਿਨ ਚੱਲੇ ਇਸ ਮੇਲੇ ਦੌਰਾਨ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਅਤੇ ਨਿਹੰਗ ਸਿੰਘ ਧਾਰਮਿਕ ਜਥੇਬੰਦੀ ਬੁੱਢਾ ਦਲ ਵੱਲੋਂ ਅੰਮ੍ਰਿਤ ਸੰਚਾਰ ਕਰਕੇ ਵੱਡੀ ਗਿਣਤੀ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਾਇਆ ਗਿਆ। ਬੁੱਢਾ ਦਲ ਵੱਲੋਂ ਨਿਹੰਗ ਸਿੰਘਾਂ ਦੇ ਨਵੇਂ ਲਾਇਸੈਂਸ ਬਣਾਏ ਗਏ ਅਤੇ ਪੁਰਾਣੇ ਰੀਨਿਊ ਕੀਤੇ ਗਏ। ਮੇਲੇ ਮੌਕੇ ਬੁੱਢਾ ਦਲ ਵੱਲੋਂ ਗਤਕਾ ਮੁਕਾਬਲੇ ਵੀ ਕਰਵਾਏ ਗਏ। ਮੇਲੇ ਦੇ ਅੱਜ ਆਖ਼ਰੀ ਦਿਨ ਸਵੇਰ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹੱਲਾ ਕੱਢਿਆ ਗਿਆ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਮਹੱਲੇ ਦੀਆਂ ਵਧਾਈਆਂ ਦਿੱਤੀਆਂ। ਬੁੱਢਾ ਦਲ ਦੀ ਮੁੱਖ ਛਾਉਣੀ ਗੁਰਦੁਆਰਾ ਦੇਗਸਰ ਬੇਰ ਸਾਹਿਬ ਵਿਖੇ ਅੱਜ ਪਹਿਲਾਂ ਸ੍ਰੀ ਦਸਮ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਉਪਰੰਤ ਗੁਰਬਾਣੀ ਕੀਰਤਨ ਹੋਇਆ। ਸਮਾਗਮਾਂ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਨੂੰ ਬੁੱਢਾ ਦਲ ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਥਾਨਕ ਬੱਸ ਅੱਡੇ ਕੋਲ ਖੁੱਲ੍ਹੇ ਮੈਦਾਨ ਵਿੱਚ ਘੋੜ ਸਵਾਰ ਨਿਹੰਗ ਸਿੰਘਾਂ ਨੇ ਘੋੜ ਸਵਾਰੀ, ਕਿੱਲਾ ਪੁੱਟਣ ਅਤੇ ਗਤਕੇ ਦੇ ਕਰਤੱਬ ਦਿਖਾਏ। ਬਾਬਾ ਬਲਬੀਰ ਸਿੰਘ ਨੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ।

Advertisement

Advertisement
Author Image

Advertisement
Advertisement
×