ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਦੀਆਂ ਗੰਢਾਂ ਨੂੰ ਅੱਗ ਲੱਗੀ

10:05 AM Oct 26, 2024 IST

ਗੁਰਨਾਮ ਸਿੰਘ ਚੌਹਾਨ
ਪਾਤੜਾਂ, 25 ਅਕਤੂਬਰ
ਢਾਬੀ ਗੁਜਰਾਂ ਬਾਰਡਰ ਨੇੜੇ ਸੁਖਬੀਰ ਐਗਰੋ ਦੇ ਪਰਾਲੀ ਦੇ ਡੰਪ ਨੂੰ ਅਚਾਨਕ ਅੱਗ ਲੱਗ ਗਈ। ਕਿਸਾਨਾਂ ਅਤੇ ਆਸ-ਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾ ਹੋਏ। ਇਸ ਬਾਰੇ ਪਤਾ ਲੱਗਦਿਆਂ ਹੀ ਚੌਕੀ ਠਰੂਆ ਤੇ ਥਾਣਾ ਖਨੌਰੀ ਦੀ ਪੁਲੀਸ ਘਟਨਾ ਸਥਾਨ ’ਤੇ ਪੁੱਜੀ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਲੋਕਾਂ ਦੇ ਦੱਸਣ ਅਨੁਸਾਰ ਫਾਇਰ ਬ੍ਰਿਗੇਡ ਦੀ ਗੱਡੀ ਕਰੀਬ ਡੇਢ ਘੰਟਾ ਬਾਅਦ ਹਰਿਆਣਾ ਦੇ ਨਰਵਾਣਾ ਤੋਂ ਆਈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਸੰਗਰੂਰ ਅਤੇ ਸਮਾਣਾ ਤੋਂ ਵੀ ਮੰਗਵਾਈਆਂ ਗਈਆਂ ਤੇ ਦੇਰ ਰਾਤ ਤੱਕ ਅੱਗ ਅੱਗ ’ਤੇ ਕਾਬੂ ਪਾਇਆ ਗਿਆ। ਥਾਣਾ ਸ਼ੁਤਰਾਣਾ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਪਰਾਲੀ ਦੇ ਡੰਪ ਵਿੱਚ ਲੱਗੀ ਅੱਗ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ।
ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਸੰਦੋਆ ਨੇ ਕਿਹਾ ਕਿ ਜੇ ਕਿਤੇ ਕਿਸਾਨਾਂ ਦੇ ਖੇਤਾਂ ਵਿੱਚ ਪਈ ਪਰਾਲੀ ਨੂੰ ਅੱਗ ਲੱਗੀ ਹੁੰਦੀ ਤਾਂ ਪ੍ਰਸ਼ਾਸਨ ਦੇ ਅਧਿਕਾਰੀ ਉਸੇ ਸਮੇਂ ਪਹੁੰਚ ਜਾਣੇ ਸਨ ਪਰ ਇੱਥੇ ਕੋਈ ਵੀ ਵੱਡਾ ਅਧਿਕਾਰੀ ਨਹੀਂ ਪਹੁੰਚਿਆ।

Advertisement

Advertisement