ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੈਂਕ ਅਧਿਕਾਰੀਆਂ ਨੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸੁਣੀਆਂ

06:17 AM Oct 07, 2024 IST
ਬੈਂਕ ਅਧਿਕਾਰੀਆਂ ਦਾ ਸਨਮਾਨ ਕਰਦੇ ਹੋਏ ਪੈਨਸ਼ਨਰ।

ਪੱਤਰ ਪ੍ਰੇਰਕ
ਚੰਡੀਗੜ੍ਹ, 6 ਅਕਤੂਬਰ
ਪੈਨਸ਼ਨਰਜ਼ ਵੈੱਲਫੇਅਰ ਕਮੇਟੀ ਟਰਾਂਸਪੋਰਟ ਵਰਕਰਜ਼ ਚੰਡੀਗੜ੍ਹ (ਸੀਟੀਯੂ) ਦੀ ਮੀਟਿੰਗ ਸੈਕਟਰ-17 ਦੇ ਬੱਸ ਅੱਡੇ ਵਿਚ ਹੋਈ। ਇਸ ਵਿੱਚ ਸੀਟੀਯੂ ਦੇ ਵੱਡੀ ਗਿਣਤੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਾਂਖਰਪੁਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਜਰਨਲ ਸਕੱਤਰ ਗੁਰਚਰਨ ਸਿੰਘ ਨੇ ਪਿਛਲੇ ਮਹੀਨੇ ਪੈਨਸ਼ਨਰਾਂ ਵੱਲੋਂ ਨੋਟ ਕਰਵਾਏ ਕੰਮਾਂ ਦੀ ਪ੍ਰਾਪਤੀ ਅਤੇ ਕਾਰਗੁਜ਼ਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪੰਜਾਬ ਨੈਸ਼ਨਲ ਬੈਂਕ ਪੈਨਸ਼ਨ ਬ੍ਰਾਂਚ ਲੁਧਿਆਣਾ ਦੇ ਚੀਫ਼ ਮੈਨੇਜਰ ਰਾਕੇਸ਼ ਕੁਮਾਰ ਭਾਟੀਆ ਅਤੇ ਚੰਡੀਗੜ੍ਹ ਪੈਨਸ਼ਨ ਬਰਾਂਚ ਵੱਲੋਂ ਪ੍ਰਦੀਪ ਅਗਰਵਾਲ ਸੀਨੀਅਰ ਮੈਨੇਜਰ ਨੂੰ ਵੀ ਸੱਦਿਆ ਗਿਆ। ਉਨ੍ਹਾਂ ਨੇ ਪਹੁੰਚ ਕੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ।
ਕਮੇਟੀ ਪ੍ਰਧਾਨ ਭੂਪਿੰਦਰ ਸਿੰਘ ਭਾਂਖਰਪੁਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਪੈਨਸ਼ਨਰਾਂ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਪਹੁੰਚੇ ਪੈਨਸ਼ਨ ਬ੍ਰਾਂਚ ਅਧਿਕਾਰੀਆਂ ਦਾ ਸਵਾਗਤ ਕੀਤਾ। ਅਖ਼ੀਰ ਵਿੱਚ ਪੈਨਸ਼ਨਰ ਵੈੱਲਫੇਅਰ ਕਮੇਟੀ ਟਰਾਂਸਪੋਰਟ ਵਰਕਰਜ਼ ਵੱਲੋਂ ਮੀਟਿੰਗ ਵਿੱਚ ਪਹੁੰਚੇ ਦੋਵੇਂ ਬੈਂਕ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement