ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੈਂਕ ਦੇ ਸੁਰੱਖਿਆ ਮੁਲਾਜ਼ਮ ਨੂੰ ਜੇਲ੍ਹ ਭੇਜਿਆ

06:38 AM Jul 01, 2024 IST

ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 30 ਜੂਨ
ਪਿੰਡ ਮਾਜਰਾ ਦੇ ਨੌਜਵਾਨ ਮਨਵੀਰ ਸਿੰਘ ਉਰਫ ਮਨੀ ਨੂੰ ਗੋਲੀ ਮਾਰਨ ਦੇ ਮਾਮਲੇ ਵਿੱਚ ਯੂਨੀਅਨ ਬੈਂਕ ਦੇ ਸੁਰੱਖਿਆ ਮੁਲਾਜ਼ਮ ਨੂੰ ਉਸ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁੱਲਾਂਪੁਰ ਜ਼ੋਨ ਦੇ ਡੀਐੱਸਪੀ ਧਰਮਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਹਫ਼ਤੇ ਪਿੰਡ ਮਾਜਰਾ ਸਥਿਤ ਯੂਨੀਅਨ ਬੈਂਕ ਦੀ ਸ਼ਾਖਾ ਵਿੱਚ ਕਿਸੇ ਖਾਤੇ ਬਾਰੇ ਜਾਣਕਾਰੀ ਲੈਣ ਆਏ ਨੌਜਵਾਨ ਮਨਵੀਰ ਸਿੰਘ ਦੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਸੀ। ਕਥਿਤ ਤੌਰ ’ਤੇ ਗੋਲੀ ਮਾਰਨ ਵਾਲਾ ਬੈਂਕ ਦਾ ਸੁਰੱਖਿਆ ਮੁਲਜ਼ਮ ਗੁਰਿੰਦਰ ਸਿੰਘ ਵਾਸੀ ਕੋਟਲਾ ਨਿਹੰਗ ਪੁਲੀਸ ਰਿਮਾਂਡ ਉੱਤੇ ਸੀ ਜਿਸ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਨੇ ਉਸ ਨੂੰ ਫ਼ਿਲਹਾਲ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ਉੱਤੇ ਰੋਪੜ ਜੇਲ੍ਹ ’ਚ ਭੇਜ ਦਿੱਤਾ ਹੈ।
ਇਸੇ ਤਰਾਂ ਅੱਜ ਪਿੰਡ ਮਾਜਰਾ ਦੇ ਗੁਰਦੁਆਰੇ ਸਾਹਿਬ ਵਿੱਚ ਮਨਵੀਰ ਸਿੰਘ ਨਮਿਤ ਅੰਤਿਮ ਅਰਦਾਸ ਹੋਈ। ਇਸ ਮੌਕੇ ਮ੍ਰਿਤਕ ਮਨਵੀਰ ਸਿੰਘ ਦੀ ਮਾਤਾ ਵਿਧਵਾ ਸਤਪਾਲ ਕੌਰ ਨਾਲ ਪਿੰਡ ਵਾਸੀਆਂ ਸਮੇਤ ਉਸ ਦੇ ਰਿਸ਼ਤੇਦਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਪਰ ਇਸ ਮੌਕੇ ਪ੍ਰਸ਼ਾਸਨ, ਬੈਂਕ ਅਧਿਕਾਰੀ ਜਾਂ ਸਿਆਸੀ ਨੁਮਾਇੰਦਾ ਹਾਜ਼ਰ ਨਹੀਂ ਸੀ। ਵਿਧਵਾ ਸਤਪਾਲ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੋਲੀ ਮਾਰਨ ਵਾਲੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Advertisement

Advertisement
Advertisement