ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਢਿੱਲੋਂ ਦੇ ਚੋਣ‌ਦਫ਼ਤਰ ਬਾਹਰ ਲੱਗੇ ਬੈਨਰਾਂ ਨੂੰ ਨੁਕਸਾਨ ਪਹੁੰਚਾਇਆ

08:36 AM May 23, 2024 IST
ਨੁਕਸਾਨੇ ਪੋਸਟਰ ਬਾਰੇ ਜਾਣਕਾਰੀ ਦਿੰਦੇ ਹੋਏ ਦਫ਼ਤਰ ਇੰਚਾਰਜ ਰਸ਼ਪਾਲ ਸਿੰਘ ਫੌਜੀ ਅਤੇ ਬਲਬੀਰ ਸਿੰਘ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਸਰਾਭਾ ਨਗਰ ਸਥਿਤ ਮੁੱਖ ਚੋਣ ਦਫ਼ਤਰ ਦੇ ਬਾਹਰ ਲੱਗੇ ਪੋਸਟਰ, ਬੈਨਰ ਅਤੇ ਹਵਾਈਂ ਗੁਬਾਰਿਆਂ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਬੁਲਾਰੇ ਹਰਜਿੰਦਰ ਸਿੰਘ ਬੌਬੀ ਗਰਚਾ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਲੋਕਾਂ ਦੇ ਮਿਲ ਰਹੇ ਪਿਆਰ ਅਤੇ ਸਮਰਥਨ ਨੂੰ ਅਜਿਹੀਆਂ ਹਰਕਤਾਂ ਰੋਕ ਨਹੀਂ ਸਕਦੀਆਂ ਕਿਉਂਕਿ ਰਣਜੀਤ ਸਿੰਘ ਢਿੱਲੋਂ ਦੀ ਤਸਵੀਰ ਲੋਕਾਂ ਦੇ ਦਿਲਾਂ ਵਿੱਚ ਛਪੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪ੍ਰਚਾਰ ਸਮੱਗਰੀ ਨੂੰ ਪਾੜਨ ਨਾਲ ਕੁੱਝ ਨਹੀਂ ਹੋਣਾ। ਉਨ੍ਹਾਂ ਇਸ ਸਬੰਧੀ ਸ਼ਰਾਰਤੀ ਅਨਸਰਾਂ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਵਿੱਚ ਜਾਣ ਲਈ ਨਾ ਕੋਈ ਮੁੱਦਾ ਹੈ ਅਤੇ ਨਾ ਹੀ ਦੱਸਣ ਲਈ ਕੋਈ ਕਾਰਗੁਜ਼ਾਰੀ ਹੈ।

Advertisement

Advertisement
Advertisement