ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਲੂਣਾ ਤੋਲਾ ਦੇ ਨੌਜਵਾਨ ਦੀ ਕੁੱਟਮਾਰ

07:38 AM Jun 23, 2024 IST

ਪੱਤਰ ਪ੍ਰੇਰਕ
ਪਾਇਲ, 22 ਜੂਨ
ਪਿੰਡ ਅਲੂਣਾ ਤੋਲਾ ਦੇ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਨੇ ਇੱਟਾਂ ਮਾਰ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਹਸਪਤਾਲ ਦਾਖ਼ਲ ਜ਼ਖ਼ਮੀ ਵਿਅਕਤੀ ਦੇ ਭਰਾ ਜਸਪਾਲ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸਦਾ ਭਰਾ ਸੁਖਵਿੰਦਰ ਸਿੰਘ ਸੋਨੀ ਲੰਘੀ ਰਾਤ ਪਿੰਡ ਦੇ ਹੀ ਸੁਖਵੀਰ ਸਿੰਘ ਦੇ ਘਰੋਂ ਦਿਹਾੜੀ ਕਰ ਕੇ ਘਰ ਆ ਰਿਹਾ ਸੀ ਕਿ ਉਸ ਉੱਪਰ ਕਿਸੇ ਵਿਅਕਤੀ ਨੇ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਨ੍ਹਾਂ ਆਪਣੇ ਜ਼ਖਮੀ ਭਰਾ ਨੂੰ ਸਿਵਲ ਹਸਪਤਾਲ ਪਾਇਲ ਲਿਆਂਦਾ। ਉਸ ਨੇ ਜ਼ਖਮੀ ਹਾਲਤ ’ਚ ਦੱਸਿਆ ਕਿ ਉਸ ਉੱਪਰ ਪਿੰਡ ਦੇ ਹੀ ਰੋਹਿਤ ਕੁਮਾਰ ਉਰਫ਼ ਬੌਕਰ ਨੇ ਇੱਟਾਂ ਨਾਲ ਸਿਰ ’ਤੇ ਅੰਨ੍ਹੇਵਾਹ ਵਾਰ ਕੀਤੇ। ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਰੋਹਿਤ ਕੁਮਾਰ ਉਰਫ ਬੌਕਰ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਗਈ ਹੈ।

Advertisement

Advertisement