‘ਆਪ’ ਦੀ ਜਿੱਤ ਦਾ ਦਾਅਵਾ ਕਰਨ ਵਾਲੇ ਦੀ ਕੁੱਟਮਾਰ
10:23 AM Nov 23, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ
ਪਿੰਡ ਹੁਸਨਰ ਵਿੱਚ ‘ਆਪ’ ਦੀ ਜਿੱਤ ਦਾ ਦਾਅਵਾ ਕਰਨ ਵਾਲੇ ਇਕ ਨੌਜਵਾਨ ਦੀ ਕੁੱਟਮਾਰ ਕਰਨ ’ਤੇ ਥਾਣਾ ਗਿੱਦੜਬਾਹਾ ਦੀ ਪੁਲੀਸ ਨੇ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ| ਜਾਣਕਾਰੀ ਅਨੁਸਾਰ 20 ਨਵੰਬਰ ਨੂੰ ਵੋਟਾਂ ਪਾਉਣ ਤੋਂ ਬਾਅਦ ਸ਼ਾਮ ਸਮੇਂ ਪਿੰਡ ਹੁਸਨਰ ਦਾ ਹਰਪ੍ਰੀਤ ਸਿੰਘ ਆਪਣੇ ਸਾਥੀ ਪ੍ਰਦੀਪ ਸਿੰਘ ਨਾਲ ਘਰ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਮੀਦਵਾਰਾਂ ਦੀ ਜਿੱਤ-ਹਾਰ ਦਾ ਕਿਆਫੇ ਲਾਉਣ ਲੱਗੇ| ਪ੍ਰਦੀਪ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਪੁੱਛਿਆ ਕਿ ਕਿਹੜਾ ਉਮੀਦਵਾਰ ਜਿੱਤੇਗਾ ਤਾਂ ਉਸ ਨੇ ਦੱਸਿਆ ਕਿ ਆਪ ਦਾ ਹਰਦੀਪ ਸਿੰਘ ਡਿੰਪੀ ਢਿੱਲੋਂ ਜਿੱਤੇਗਾ| ਇਸ ’ਤੇ ਉਥੇ ਪਹਿਲਾਂ ਤੋਂ ਖੜ੍ਹੇ ਪਿੰਡ ਹੁਸਨਰ ਦੇ ਗੁਰਚਰਨ ਸਿੰਘ ਅਤੇ ਰਾਜ ਸਿੰਘ ਉਰਫ ਜੋਸ਼ੀ ਨੇ ਉਸ ਦੀ ਕੁੱਟਮਾਰ ਕੀਤੀ| ਪੁਲੀਸ ਨੇ ਗੁਰਚਰਨ ਸਿੰਘ ਤੇ ਰਾਜ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ|
Advertisement
Advertisement
Advertisement