ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਫ਼ਾਈ ਸਪਤਾਹ ਦੀ ਸ਼ੁਰੂਆਤ
ਪੱਤਰ ਪ੍ਰੇਰਕ
ਜ਼ੀਰਾ, 27 ਸਤੰਬਰ
ਨਗਰ ਕੌਂਸਲ ਜ਼ੀਰਾ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੇਰਾਂ ਵਾਲਾ ਚੌਕ ਜ਼ੀਰਾ ਵਿੱਚ ਸਵੇਰੇ 6 ਵਜੇ ਵਿਧਾਇਕ ਨਰੇਸ਼ ਕਟਾਰੀਆ ਅਤੇ ਨਗਰ ਕੌਂਸਲ ਜ਼ੀਰਾ ਦੀ ਪ੍ਰਧਾਨ ਸਰਬਜੀਤ ਕੌਰ, ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਸਫਾਈ ਸਪਤਾਹ ਦੀ ਸ਼ੁਰੂਆਤ ਕੀਤੀ ਗਈ।
ਵਿਧਾਇਕ ਕਟਾਰੀਆ ਨੇ ਕਿਹਾ ਕਿ ਜ਼ੀਰਾ ਆਪਣਾ ਸ਼ਹਿਰ ਹੈ, ਜਿਸ ਤਰ੍ਹਾਂ ਅਸੀਂ ਘਰਾਂ ਦੀ ਸਫਾਈ ਕਰਦੇ ਹਾਂ ਉਸੇ ਤਰ੍ਹਾਂ ਸ਼ਹਿਰ ਵਿੱਚ ਸਫਾਈ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੂੜੇ ਨੂੰ ਉਸ ਦੀ ਸਹੀ ਜਗ੍ਹਾ ਸੁੱਟ ਕੇ ਸਫਾਈ ਮੁਹਿੰਮ ਵਿੱਚ ਆਪਣਾ ਸਾਥ ਦੇਣ। ਐੱਸਡੀਐੱਮ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸਫਾਈ ਸਪਤਾਹ ਦੀ ਸ਼ੁਰੂਆਤ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਉਹ ਹਰ ਸਮੇਂ ਨਗਰ ਕੌਂਸਲ ਦੀ ਮਦਦ ਲਈ ਤਿਆਰ ਹਨ। ਪ੍ਰਧਾਨ ਸਰਬਜੀਤ ਕੌਰ ਨੇ ਦੱਸਿਆ ਕਿ ਇਹ ਸਫਾਈ ਸਪਤਾਹ 27 ਸਤੰਬਰ ਤੋਂ 2 ਅਕਤੂਬਰ ਤੱਕ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਜੱਜ, ਥਾਣਾ ਸਿਟੀ ਜ਼ੀਰਾ ਦੇ ਐੱਸਐੱਚਓ ਕੰਵਲਜੀਤ ਸਿੰਘ, ਅਸ਼ੋਕ ਕਥੂਰੀਆ, ਡਾ. ਬਲਦੇਵ ਸਿੰਘ, ਜਰਨੈਲ ਸਿੰਘ ਭੁੱਲਰ, ਸ਼ੰਮੀ ਜੈਨ, ਸੁਖਦੇਵ ਕੁਮਾਰ, ਗਿੰਨੀ ਸੋਢੀਵਾਲਾ, ਸਹਾਰਾ ਕਲੱਬ ਦੇ ਪ੍ਰਧਾਨ ਨਛੱਤਰ ਸਿੰਘ, ਨਰਿੰਦਰ ਸਿੰਘ, ਹੈਲਪਿੰਗ ਹੈਂਡਜ਼ ਸੰਸਥਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਗਿੱਲ, ਅਮਨਦੀਪ, ਪ੍ਰਿੰਸ ਘੁਰਕੀ, ਚਰਨਪ੍ਰੀਤ ਸਿੰਘ ਸੋਨੂ, ਡਾ. ਹਰਭਜਨ ਸਿੰਘ, ਹਰਜੀਤ ਸਿੰਘ ਵਧਵਾ, ਨਵੀਨ ਚੋਪੜਾ, ਸਾਹਿਲ ਖੁੱਲਰ, ਦਮਨ ਸ਼ਰਮਾ, ਵਨੀਤਾ ਝਾਂਜੀ, ਬਲਜਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਸਿੱਧੂ ਆਦਿ ਹਾਜ਼ਰ ਸਨ।