ਖਾਲਸਾ ਕਾਲਜ ’ਚ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ
08:28 AM Jul 22, 2024 IST
Advertisement
ਜਲੰਧਰ: ਇੱਥੇ ਲਾਇਲਪੁਰ ਖਾਲਸਾ ਕਾਲਜ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਕੀਤੀ ਗਈ। ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਾਲਜ ਦੇ ਪੁਰਾਣੇ ਵਿਦਿਆਰਥੀ ਭਾਈ ਗੁਰਤੇਜ ਸਿੰਘ ਤੇ ਉਨ੍ਹਾਂ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਆ, ਖੇਡਾਂ, ਖੋਜ ਅਤੇ ਕਲਚਰਲ ਖੇਤਰ ਵਿੱਚ ਉੱਚ ਪ੍ਰਾਪਤੀਆਂ ਕੀਤੀਆਂ ਹਨ। ਜਸਪਾਲ ਸਿੰਘ ਵੜੈਚ ਨੇ ਕਿਹਾ ਕਿ ਕਿਸੇ ਵੀ ਨਵੇਂ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਪਰਮਾਤਮਾ ਦਾ ਆਸ਼ੀਰਵਾਦ ਲੈਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement