ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਾਲ ਮੈਡੀਕਲ ਕੌਂਸਲ ਨੇ ਸੰਦੀਪ ਘੋਸ਼ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ

10:10 PM Sep 07, 2024 IST
ਸੰਦੀਪ ਘੋਸ਼।

ਕੋਲਕਾਤਾ, 7 ਸਤੰਬਰ

Advertisement

ਪੱਛਮੀ ਬੰਗਾਲ ਮੈਡੀਕਲ ਕੌਂਸਲ ਨੇ ਅੱਜ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਘੋਸ਼ ’ਤੇ ਹਸਪਤਾਲ ਵਿੱਚ ਵਿੱਤੀ ਬੇਨਿਯਮੀਆਂ ’ਚ ਸ਼ਮੂਲੀਅਤ ਦੇ ਦੋਸ਼ ਹਨ। ਇਹ ਜਾਣਕਾਰੀ ਅੱਜ ਇਕ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਕਿਹਾ ਕਿ ਘੋਸ਼ ਨੂੰ ਜਾਰੀ ਕੀਤਾ ਗਿਆ ਇਹ ‘ਕਾਰਨ ਦੱਸੋ’ ਨੋਟਿਸ ਉਸ ਦੀ ਮੈਡੀਕਲ ਰਜਿਸਟਰੇਸ਼ਨ ਰੱਦ ਕਰਨ ਜਾਂ ਇਸ ਸਬੰਧੀ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਉਠਾਇਆ ਗਿਆ ਕਦਮ ਹੈ। ਅਧਿਕਾਰੀ ਨੇ ਦੱਸਿਆ, ‘ਡਾ. ਘੋਸ਼ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਅਸੀਂ ਉਸ ਨੂੰ ਇਸ ਨੋਟਿਸ ਦਾ ਜਵਾਬ ਦੇਣ ਲਈ ਤਿਨ ਦਿਨਾਂ ਦਾ ਸਮਾਂ ਦਿੱਤਾ ਹੈ।’ ਅਧਿਕਾਰੀ ਨੇ ਕਿਹਾ ਕਿ ਘੋਸ਼ ਦੇ ਨੇੜਲੇ ਤਿੰਨ ਹੋਰ ਡਾਕਟਰਾਂ ਨੂੰ ਕੌਂਸਲ ਦੀ ਕਿਸੇ ਵੀ ਗਤੀਵਿਧੀ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ, ਜਦੋਂ ਤੱਕ ਕਿ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ ਬੇਬੁਨਿਆਦ ਸਾਬਿਤ ਨਹੀਂ ਹੁੰਦੇ। ਕੌਂਸਲ ਨੂੰ ਇਸ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਹਨ। -ਪੀਟੀਆਈ

Advertisement
Advertisement