For the best experience, open
https://m.punjabitribuneonline.com
on your mobile browser.
Advertisement

ਸ਼ਾਹਬਾਦ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੇ ਚੋਣ ਮੁਹਿੰਮ ਭਖਾਈ

08:59 AM Sep 19, 2024 IST
ਸ਼ਾਹਬਾਦ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੇ ਚੋਣ ਮੁਹਿੰਮ ਭਖਾਈ
ਭਾਜਪਾ ਉਮੀਦਵਾਰ ਸੁਭਾਸ਼ ਕਲਸਾਣਾ ਦਾ ਸਵਾਗਤ ਕਰਦੇ ਹੋਏ ਬਾਰ ਐਸੋਸੀਏਸ਼ਨ ਦੇ ਮੈਂਬਰ।
Advertisement

ਸਰਬਜੋਤ ਸਿੰਘ ਦੁੱਗਲ / ਸਤਨਾਮ ਸਿੰਘ
ਕੁਰੂਕਸ਼ੇਤਰ/ਸ਼ਾਹਬਾਦ, 18 ਸਤੰਬਰ
ਇੱਥੇ ਅੱਜ ਸ਼ਾਹਬਾਦ ਹਲਕੇ ਵਿੱਚ ਭਾਜਪਾ ਉਮੀਦਵਾਰ ਸੁਭਾਸ਼ ਕਲਸਾਣਾ ਦੀ ਚੋਣ ਮੁਹਿੰਮ ਨੇ ਜ਼ੋਰ ਫੜ ਲਿਆ ਅਤੇ ਉਨ੍ਹਾਂ ਨੇ ਹਲਕੇ ਦੇ 10 ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ ਨੇ ਸਭ ਤੋਂ ਪਹਿਲਾਂ ਸ਼ਾਹਬਾਦ ਦੇ ਪ੍ਰਾਚੀਨ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਹਲਕੇ ਦੇ ਪਿੰਡ ਚੜੂਨੀ ਜੱਟਾਂ ਵਿੱਚ ਜਨ ਸੰਪਰਕ ਪ੍ਰੋਗਰਾਮ ਵਿੱਚ ਪੁੱਜੇ ਅਤੇ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਸਮੂਹ ਪਿੰਡ ਵਾਸੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਭਾਜਪਾ ਉਮੀਦਵਾਰ ਨੇ ਸਮੂਹ ਵੋਟਰਾਂ ਨੂੰ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਪਿੰਡ ਢੋਲਾ ਮਾਜਰਾ, ਪਿੰਡ ਸ਼ਰੀਫਗੜ੍ਹ, ਪਿੰਡ ਬਕਾਣਾ, ਮਛਰੌਲੀ, ਧੰਤੌੜੀ, ਚਨਾਰਥਲ, ਰਾਵਲਖੇੜੀ, ਧੀਰਪੁਰ, ਸ਼ਾਦੀਪੁਰ, ਅਟਵਾਨ ਵਿੱਚ ਮੀਟਿੰਗਾਂ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਭਾਜਪਾ ਉਮੀਦਵਾਰ ਨੇ ਪਿੰਡ ਵਾਸੀਆਂ ਨੂੰ ਭਾਜਪਾ ਸਰਕਾਰ ਦੇ ਸ਼ਾਸਨ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਸੂਬੇ ਵਿੱਚ ਲਾਗੂ ਕੀਤੀਆਂ ਗਈਆਂ ਨਵੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਵਿੱਚ ਭਾਜਪਾ ਦੀ ਤੀਜੀ ਵਾਰ ਸਰਕਾਰ ਬਣਨ ਜਾ ਰਹੀ ਹੈ ਅਤੇ ਅਸੀਂ ਸ਼ਾਹਬਾਦ ਹਲਕੇ ਤੋਂ ਭਾਜਪਾ ਦੀ ਜਿੱਤ ਦਾ ਸਿਹਰਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਤੀਸਰੀ ਵਾਰ ਸਰਕਾਰ ਬਣਾਉਣ ਦੇ ਸਿਰ ਬੰਨ੍ਹਦੇ ਹਾਂ। ਇਸ ਮੌਕੇ ਦੀਪਕ ਆਨੰਦ, ਕੇਹਰ ਸਿੰਘ ਨੰਬਰਦਾਰ, ਅਮਰਜੀਤ ਡਾਂਗੀ, ਮਦਨ ਲਾਲ ਖਰਿੰਡਵਾ, ਵਿਨੋਦ ਹਬਾਨਾ, ਅਮਿਤ ਸਿੰਘ ਯਾਰਾ, ਨਿਰਮਲ ਸਿੰਘ ਵਿਰਕ, ਸਤਿਆਪਾਲ ਤੰਵਰ ਕੁਰੂਕਸ਼ੇਤਰ ਹਾਜ਼ਰ ਸਨ।

Advertisement

ਬਾਰ ਐਸੋਸੀਏਸ਼ਨ ਵੱਲੋਂ ਸੁਭਾਸ਼ ਕਲਸਾਣਾ ਦੀ ਹਮਾਇਤ

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ):

Advertisement

ਬਾਰ ਐਸੋਸੀਏਸ਼ਨ ਸ਼ਾਹਬਾਦ ਦੇ ਸਾਰੇ ਮੈਂਬਰਾਂ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਭਾਸ਼ ਕਲਸਾਣਾ ਨੂੰ ਆਪਣਾ ਸਮਰਥਨ ਦਿੱਤਾ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਕੀਲ ਗੁਰਪ੍ਰੀਤ ਸਿੰਘ ਨੇ ਕੀਤੀ। ਭਾਜਪਾ ਉਮੀਦਵਾਰ ਸੁਭਾਸ਼ ਕਲਸਾਣਾ ਦਾ ਇਥੇ ਪੁੱਜਣ ’ਤੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਵਕੀਲ ਸੰਦੀਪ ਟਿਵਾਣਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸੁਭਾਸ਼ ਕਲਸਾਣਾ ਇੱਕ ਪੜ੍ਹੇ ਲਿਖੇ ਤੇ ਸੂਝਵਾਨ ਉਮੀਦਵਾਰ ਖੜ੍ਹੇ ਹੋਏ ਹਨ। ਬਾਰ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਸਮਰਥਨ ਦਿੱਤਾ ਜਾਵੇਗਾ। ਮੰਚ ਦਾ ਸੰਚਾਲਨ ਵਕੀਲ ਅਮਰਿੰਦਰ ਸਿੰਘ ਕਠਵਾ ਨੇ ਕੀਤਾ। ਭਾਜਪਾ ਉਮੀਦਵਾਰ ਸੁਭਾਸ਼ ਕਲਸਾਣਾ ਨੇ ਬਾਰ ਐਸੋਸ਼ੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਕਿ ਉਹ ਸ਼ਾਹਬਾਦ ਦੇ ਵਿਕਾਸ ਲਈ ਕੋਈ ਘਾਟ ਨਹੀਂ ਰਹਿਣ ਦੇਣਗੇ। ਉਨ੍ਹਾਂ ਸਾਰੇ ਵਕੀਲ ਭਾਈਚਾਰੇ ਨੂੰ 20 ਸਤੰਬਰ ਨੂੰ ਹੋਣ ਵਾਲੀ ਅਨਾਜ ਮੰਡੀ ਵਿੱਚ ਰੈਲੀ ਲਈ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਇਸ ਮੌਕੇ ਮੰਡਲ ਪ੍ਰਧਾਨ ਮੁਲਖ ਰਾਜ ਗੁੰਬਰ, ਨਲਵੀ ਮੰਡਲ ਪ੍ਰਧਾਨ ਸਰਬਜੀਤ ਸਿੰਘ ਕਲਸਾਣੀ, ਕਿਸਾਨ ਨੇਤਾ ਕਰਨ ਰਾਜ ਸਿੰਘ ਤੂਰ, ਤਿਲਕ ਰਾਜ ਅਗਰਵਾਲ, ਵਕੀਲ ਸੁਰਿੰਦਰ ਸੈਣੀ, ਗੌਤਮ ਬਠਲਾ, ਪ੍ਰਦੀਪ ਰਾਣਾ, ਰਘਬੀਰ ਸਿੰਘ, ਬਖਸ਼ੀਸ਼ ਸਿੰਘ, ਸੰਜੀਵ ਮਿਸ਼ਰਾ, ਹਰਿੰਦਰ ਪਾਲ ਸਿੰਘ, ਟੀਸੀ ਵਰਮਾ, ਵਿਪਨ ਗੁਪਤਾ ਮੌਜੂਦ ਸਨ।

Advertisement
Author Image

joginder kumar

View all posts

Advertisement