ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਇਡਨ ਪ੍ਰਸ਼ਾਸਨ ਨੇ ਅਮਰੀਕੀ ਸੰਸਦ ਨੂੰ ਬੇਹੱਦ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਅੱਪਡੇਟ ਕਰਨ ਲਈ ਕਿਹਾ

11:49 AM Aug 29, 2023 IST

ਵਾਸ਼ਿੰਗਟਨ, 29 ਅਗਸਤ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਕਾਂਗਰਸ (ਸੰਸਦ) ਨੂੰ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਅੱਪਡੇਟ ਕਰਨ ਲਈ ਕਿਹਾ ਹੈ। ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰਿਨ ਜੀਨ-ਪੀਅਰੇ ਨੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿੱਚ ਕਿਹਾ, ‘ਜਿਵੇਂ ਕਿ ਅਸੀਂ ਪਹਿਲਾਂ ਵੀ ਕਈ ਵਾਰ ਕਿਹਾ ਹੈ, ਇਹ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਹੈ। ਅਸੀਂ ਸੰਸਦ ਨੂੰ ਆਪਣੀ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਅੱਪਡੇਟ ਕਰਨ ਲਈ ਕਿਹਾ ਹੈ। ਅਸੀਂ ਇਸ ਬਾਰੇ ਬਹੁਤ ਸਪੱਸ਼ਟ ਹਾਂ। ਇਨ੍ਹਾਂ ਵਿੱਚ ਅਸਥਾਈ ਵੀਜ਼ਾ ਪ੍ਰੋਗਰਾਮ ਸ਼ਾਮਲ ਹੈ, ਜਿਸ ਨੂੰ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਅੱਪਡੇਟ ਨਹੀਂ ਕੀਤਾ ਗਿਆ ਹੈ।’ ਮੌਜੂਦਾ ਨਿਯਮਾਂ ਤਹਿਤ ਕੁਝ ਅਸਥਾਈ ਵੀਜ਼ਿਆਂ 'ਤੇ ਕੰਮ ਕਰਨ ਵਾਲੇ ਕਾਮਿਆਂ ਕੋਲ ਨਵਾਂ ਰੁਜ਼ਗਾਰ ਲੱਭਣ, ਵੱਖਰਾ ਵੀਜ਼ਾ ਵਰਗੀਕਰਨ ਅਪਣਾਉਣ ਜਾਂ ਅਮਰੀਕਾ ਛੱਡਣ ਤਿਆਰੀ ਕਰਨ ਲਈ 60 ਦਿਨ ਹੁੰਦੇ ਹਨ।

Advertisement

Advertisement