ਬਾਇਡਨ ਪ੍ਰਸ਼ਾਸਨ ਨੇ ਭਾਰਤੀ-ਅਮਰੀਕੀ ਸੰਸਦ ਮੈਂਬਰਾਂ ਨੂੰ ਨਿਖਿਲ ਗੁਪਤਾ ਬਾਰੇ ਜਾਣਕਾਰੀ ਦਿੱਤੀ
12:28 PM Dec 16, 2023 IST
ਵਾਸ਼ਿੰਗਟਨ, 16 ਦਸੰਬਰ
ਭਾਰਤੀ-ਅਮਰੀਕੀ ਸੰਸਦ ਮੈਂਬਰਾਂ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵੱਲੋਂ ਭਾਰਤੀ ਨਾਗਰਿਕ ਨਿਖਿਲ ਗੁਪਤਾ, ਜੋ ਅਮਰੀਕਾ ਵਿੱਚ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਕੋਸ਼ਿਸ਼ ਵਿੱਚ ਕਥਿਤ ਤੌਰ ’ਤੇ ਸ਼ਾਮਲ ਸੀ, ’ਤੇ ਲੱਗੇ ਦੋਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਬਿਆਨ ਜਾਰੀ ਕਰਦੇ ਹੋਏ ਪੰਜ ਸੰਸਦ ਮੈਂਬਰਾਂ ਅਮੀ ਬੇਰਾ, ਸ੍ਰੀ ਥਾਣੇਦਾਰ, ਰਾਜਾ ਕ੍ਰਿਸ਼ਨਾਮੂਰਤੀ, ਪ੍ਰਮਿਲਾ ਜੈਪਾਲ ਅਤੇ ਰੋ ਖੰਨਾ ਨੇ ਗੁਪਤਾ ਦੇ ਦੋਸ਼ਾਂ ਬਾਰੇ ਜਾਣਕਾਰੀ ਦੇਣ ਨੂੰ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਸੰਸਦ ਮੈਂਬਰਾਂ ਨੇ ਹੱਤਿਆ ਦੀ ਸਾਜ਼ਿਸ਼ ਦੀ ਪੂਰੀ ਤਰ੍ਹਾਂ ਜਾਂਚ ਲਈ ਜਾਂਚ ਕਮੇਟੀ ਦਾ ਐਲਾਨ ਕਰਨ ਦੇ ਭਾਰਤ ਦੇ ਯਤਨਾਂ ਦਾ ਵੀ ਸਵਾਗਤ ਕੀਤਾ।
Advertisement
Advertisement