For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਘੁਲਾਟੀਆਂ ਦੇ ਆਦਰਸ਼ਾਂ ਲਈ ਸਭ ਤੋਂ ਵੱਡਾ ਖ਼ਤਰਾ ਕੇਂਦਰ ਸਰਕਾਰ: ਜਗਮੋਹਨ ਸਿੰਘ

07:06 AM Apr 06, 2024 IST
ਆਜ਼ਾਦੀ ਘੁਲਾਟੀਆਂ ਦੇ ਆਦਰਸ਼ਾਂ ਲਈ ਸਭ ਤੋਂ ਵੱਡਾ ਖ਼ਤਰਾ ਕੇਂਦਰ ਸਰਕਾਰ  ਜਗਮੋਹਨ ਸਿੰਘ
Advertisement

ਲੁਧਿਆਣਾ: ਆਬਕਾਰੀ ਨੀਤੀ ਮਾਮਲੇ ਵਿੱਚ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੁਨੇਹਾ ਜਾਰੀ ਕਰਨ ਸਬੰਧੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਵਾਇਰਲ ਹੋਈ ਵੀਡੀਓ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਵਿਚਾਲੇ ਕੇਜਰੀਵਾਲ ਦੀ ਤਸਵੀਰ ਦਿਖਣ ਕਾਰਨ ਵਿਵਾਦ ਪੈਦਾ ਹੋ ਗਿਆ ਹੈ। ਇਸ ਵਿਵਾਦ ਵਿਚਾਲੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਜਗਮੋਹਨ ਸਿੰਘ ਸੰਧੂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਆਦਰਸ਼ਾਂ ਲਈ ਸਭ ਤੋਂ ਵੱਡਾ ਖ਼ਤਰਾ ਕੇਂਦਰ ਵਿਚਲੀ ਮੌਜੂਦਾ ਸਰਕਾਰ ਹੈ। ਏਐੱਨਆਈ ਨਾਲ ਗੱਲਬਾਤ ਦੌਰਾਨ ਜਗਮੋਹਨ ਸਿੰਘ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਕਾਰਨ ਲੋਕਤੰਤਰ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ, ‘‘ਜੇਕਰ ਅਰਵਿੰਦ ਕੇਜਰੀਵਾਲ ਆਪਣੀ ਤਸਵੀਰ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੇ ਨਾਲ ਲਾਉਂਦੇ ਹਨ ਤਾਂ ਲੋਕ ਉਨ੍ਹਾਂ ਨੂੰ ਪੁੱਛਣਗੇ ਕਿ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਆਦਰਸ਼ਾਂ ਨੂੰ ਅੱਗੇ ਲਿਜਾਣ ਵਾਸਤੇ ਕੀ ਕੀਤਾ, ਪਰ ਮੇਰਾ ਮੰਨਣਾ ਹੈ ਕਿ ਆਜ਼ਾਦੀ ਘੁਲਾਟੀਆਂ ਦੇ ਆਦਰਸ਼ਾਂ ’ਤੇ ਸਭ ਤੋਂ ਵੱਡੇ ਹਮਲੇ ਮੌਜੂਦਾ ਸਰਕਾਰ ਨੇ ਕੀਤੇ ਹਨ। ਉਹ ਲੋਕਾਂ ਨੂੰ ਵੱਖ-ਵੱਖ ਚੀਜ਼ਾਂ ਦੇ ਆਧਾਰ ’ਤੇ ਵੰਡ ਕੇ ਵਿਰੋਧੀ ਧਿਰ ਨੂੰ ਖ਼ਤਮ ਕਰਨਾ ਚਾਹੁੰਦੇ ਹਨ।’’ ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਜਿਸ ਤਰੀਕੇ ਨਾਲ ਚੱਲ ਰਹੀ ਹੈ, ਉਸ ਤੋਂ ਉਨ੍ਹਾਂ ਨੂੰ ਬਰਤਾਨਵੀ ਰਾਜ ਯਾਦ ਆ ਗਿਆ। ਉਨ੍ਹਾਂ ਕਿਹਾ, ‘‘ਇਹ ਸਮਾਂ ਸਾਨੂੰ ਚੇਤੇ ਕਰਵਾਉਂਦਾ ਹੈ ਕਿ ਅਸੀਂ ਕਿਸ ਤਰ੍ਹਾਂ ਦੇ ਭਾਰਤ ਲਈ ਲੜੇ ਸਨ। ਪਰ ਇਸ ਵੇਲੇ ਲੋਕਤੰਤਰ ਨੂੰ ਖ਼ਤਰਾ ਹੈ। ਜੇਕਰ ਤੁਸੀਂ ਸਮੁੱਚੀ ਵਿਰੋਧੀ ਧਿਰ ਨੂੰ ਮੈਦਾਨ ਵਿੱਚੋਂ ਖ਼ਤਮ ਕਰ ਦਿੰਦੇ ਹੋ ਤਾਂ ਇਹ ਲੋਕਤੰਤਰ ਲਈ ਡਰਾਉਣੀ ਸਥਿਤੀ ਹੈ। ਜਿਸ ਤਰ੍ਹਾਂ ਦੇ ਹਾਲਾਤ ਦੇਸ਼ ਵਿੱਚ ਬਣ ਰਹੇ ਹਨ ਉਸ ਨਾਲ ਬਰਤਾਨਵੀ ਰਾਜ ਚੇਤੇ ਆਉਂਦਾ ਹੈ ਕਿਉਂਕਿ ਬਿਨਾਂ ਕਿਸੇ ਨਿਯਮ ਤੋਂ ਵਿਰੋਧੀ ਧਿਰ ਨੂੰ ਜੇਲ੍ਹ ਭੇਜ ਕੇ ਮੌਜੂਦਾ ਸਰਕਾਰ ਵੀ ਉਸੇ ਤਰ੍ਹਾਂ ਕਰ ਰਹੀ ਹੈ। ਇਸ ਵਰਤਾਰੇ ਖ਼ਿਲਾਫ਼ ਲੜਨ ਵਾਲੇ ਹਰੇਕ ਸ਼ਖ਼ਸ ਨੂੰ ਮੇਰਾ ਸਲਾਮ।’’ -ਏਐੱਨਆਈ

Advertisement

ਸ਼ਹੀਦ ਭਗਤ ਸਿੰਘ ਦੇ ਪੋਤੇ ਨੇ ਸੇਧਿਆ ‘ਆਪ’ ਉੱਤੇ ਨਿਸ਼ਾਨਾ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੁਨੇਹਾ ਜਾਰੀ ਕਰਦਿਆਂ ਸੁਨੀਤਾ ਕੇਜਰੀਵਾਲ ਦੀ ਵਾਇਰਲ ਹੋਈ ਵੀਡੀਓ ਕਾਰਨ ਪੈਦਾ ਹੋਏ ਵਿਵਾਦ ਵਿਚਾਲੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਪੋਤੇ ਯਾਦਵਿੰਦਰ ਸੰਧੂ ਨੇ ਅੱਜ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਿਆ। ਯਾਦਵਿੰਦਰ ਸੰਧੂ ਸ਼ਹੀਦ ਭਗਤ ਸਿੰਘ ਦੇ ਭਰਾ ਕੁਲਬੀਰ ਸਿੰਘ ਦਾ ਪੋਤਾ ਹੈ। ਸੰਧੂ ਨੇ ਕਿਹਾ, ‘‘ਮੈਂ ਇਹ ਵੀਡੀਓ ਦੇਖ ਕੇ ਦੁੱਖੀ ਹਾਂ। ਅਰਵਿੰਦ ਕੇਜਰੀਵਾਲ ਦੀ ਤੁਲਨਾ ਮਹਾਨ ਆਜ਼ਾਦੀ ਘੁਲਾਟੀਆਂ ਦੇ ਨਾਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੈਂ ਆਮ ਆਦਮੀ ਪਾਰਟੀ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਹਾਂਗਾ।’’ ਉਨ੍ਹਾਂ ਕਿਹਾ, ‘‘ਭਗਤ ਸਿੰਘ ਨੇ ਦੇਸ਼ ਦੇ ਲੋਕਾਂ ਲਈ ਆਪਣੀ ਜ਼ਿੰਦਗੀ ਵਾਰ ਦਿੱਤੀ ਜਦਕਿ ਅਰਵਿੰਦ ਕੇਜਰੀਵਾਲ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਜੇਲ੍ਹ ’ਚ ਬੰਦ ਹਨ।’’ -ਆਈਏਐੱਨਐੱਸ

Advertisement
Author Image

sukhwinder singh

View all posts

Advertisement
Advertisement
×