ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੂਖਨਿਵਾਰਨ ਸਾਹਿਬ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

08:56 AM Oct 24, 2024 IST
ਕੀਰਤਨੀ ਜਥੇ ਨੂੰ ਸਿਰੋਪਾ ਦਿੰਦੇ ਹੋਏ ਹਰਜਿੰਦਰ ਸਿੰਘ ਧਾਮੀ ਤੇ ਹੋਰ।

ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਅਕਤੂਬਰ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਉਚੇਚੇ ਤੌਰ ’ਤੇ ਸ਼ਾਮਲ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਨੂੰ ਸਿੱਖ ਇਤਿਹਾਸ ਅੰਦਰ ਇਸ ਕਰਕੇ ਵਿਲੱਖਣ ਸਥਾਨ ਪ੍ਰਾਪਤ ਹੈ ਕਿਉਂਕਿ ਉਨ੍ਹਾਂ ਨੂੰ ਛੇ ਗੁਰੂ ਸਾਹਿਬਾਨ ਨੂੰ ਤਿਲਕ ਕਰਨ ਦਾ ਸੁਭਾਗ ਪ੍ਰਾਪਤ ਹੈ। ਨਾਲ ਹੀ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੈਠ ਕੇ ਸਿਮਰਨ ਕਰਦਿਆਂ ਇਕ ਝੰਡੇ ਹੇਠ ਰੱਖਣ ਦਾ ਕਾਰਜ ਵੀ ਕੀਤਾ। ਸ੍ਰੀ ਧਾਮੀ ਨੇ ਹੋਰ ਕਿਹਾ ਕਿ ਗੁਰੂ ਪ੍ਰਤੀ ਆਸਥਾ ਅਤੇ ਸਮਰਪਿਤ ਦੀ ਭਾਵਨਾ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਮਿਲਦੀ ਹੈ ਜਿਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਕੇ ਪ੍ਰਮਾਤਮਾ ’ਚ ਭੇਦ ਹੋਣ ਦੀ ਜੀਵਨ ਜਾਂਚ ਮਿਲਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਂਬਰ ਜਸਮੇਰ ਸਿੰਘ ਲਾਛੜੂ ਤੇ ਸੁਰਜੀਤ ਸਿੰਘ ਗੜ੍ਹੀ ਵੀ ਸ਼ਾਮਲ ਹੋਏ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਰਾਗੀ ਕੀਰਤਨ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕੀਤਾ ਗਿਆ।

Advertisement

Advertisement