ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਸ੍ਰੀ ਚੰਦ ਦਾ ਪ੍ਰਕਾਸ਼ ਦਿਹਾੜਾ ਮਨਾਇਆ

09:00 AM Sep 27, 2023 IST
ਢੱਕੀ ਸਾਹਿਬ ਵਿੱਚ ਕੀਰਤਨ ਕਰਦੇ ਹੋਏ ਸੰਤ ਦਰਸ਼ਨ ਸਿੰਘ ਖਾਲਸਾ। ਫੋਟੋ: ਜੱਗੀ

ਪਾਇਲ: ਗੁਰਦੁਆਰਾ ਤਪੋਬਣ ਢੱਕੀ ਸਹਬਿ ਮਕਸੂਦੜਾ ਵਿਖੇ ਸੰਤ ਦਰਸ਼ਨ ਸਿੰਘ ਖਾਲਸਾ ਅਤੇ ਤਪੋਬਣ ਦੇ ਅਭਿਆਸੀ ਜੁਗਿਆਸੂਆਂ ਦੇ ਸਹਿਯੋਗ ਨਾਲ ਉਦਾਸੀ ਸੰਪਰਦਾਇ ਦੇ ਮੁਖੀ ਬਾਬਾ ਸ਼੍ੀ ਚੰਦ ਜੀ ਦੇ 529ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ‘ਚ ਸਮਾਗਮ ਕਰਵਾਏ। ਇਸ ਮੌਕੇ ਸੰਤ ਦਰਸ਼ਨ ਸਿੰਘ ਖਾਲਸਾ ਨੇ ਬਾਬਾ ਸ੍ਰੀ ਚੰਦ ਜੀ ਦੀ ਵਿਚਾਰਧਾਰਾ ਤੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ ਮਨੁੱਖੀ ਮਾਨਸਿਕਤਾ ਨੂੰ ਦੁੱਖਾਂ ਸੁੱਖਾਂ ਦੇ ਬੰਧਨਾਂ ਦੀ ਪਹੁੰਚ ਤੋਂ ਦੂਰ ਥਿਰ ਅਨੰਦ ਦੀ ਅਕੱਥ ਅਵਸਥਾ ਦਾ ਧਾਰਨੀ ਬਣਾਉਂਦੀ ਹੈ ਜਿਸ ਅਵਸਥਾ ਵਿਚ ਮਨੁੱਖ ਨਿੱਜੀ ਸੁਆਰਥਾਂ ਦੀ ਭਾਵਨਾ ਤੋਂ ਉੱਪਰ ਉੱਠ ਕੇ ਸਰਬੱਤ ਦੇ ਭਲੇ ਦੀ ਭਾਵਨਾ ਲੈ ਕੇ ਸੁਚੱਜੇ ਸਮਾਜ ਦੀ ਸਿਰਜਣਾ ਲਈ ਕਾਰਜਸ਼ੀਲ ਹੁੰਦਾ ਹੈ। ਮਹਾਂਪੁਰਸ਼ਾਂ ਨੇ ਬਾਬਾ ਸ੍ਰੀ ਚੰਦ ਦੀਆਂ ਸਾਖੀਆਂ ਦਾ ਹਵਾਲਾ ਦਿੰਦਿਆਂ ਸਮਝਾਇਆ ਕਿ ਉਨ੍ਹਾਂ ਦੀ ਵਿਚਾਰਧਾਰਾ ਸਮੁੱਚਾ ਜੀਵਨ ਨੈਤਿਕਤਾ ਦੇ ਢਾਂਚੇ ਵਿੱਚ ਰਹਿ ਕੇ ਸਫਲ ਕਰਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਢੱਕੀ ਸਾਹਿਬ, ਭਾਈ ਹਰਵੰਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਰਣਬੀਰ ਸਿੰਘ, ਭਾਈ ਕੜਾਕਾ ਸਿੰਘ, ਜੀਤ ਸਿੰਘ ਮਕਸੂਦੜਾ, ਗਗਨਦੀਪ ਸਿੰਘ ਦੇਹਰਾਦੂਨ, ਅਮਰਜੀਤ ਸਿੰਘ ਬਰਮਾਲੀਪੁਰ, ਮਲਕੀਤ ਸਿੰਘ ਬੱਲਮਗੜ੍ਹ, ਮੁਖਤਿਆਰ ਸਿੰਘ ਕਪਿਆਲ, ਪ੍ਰਧਾਨ ਕੁਲਵਿੰਦਰ ਸਿੰਘ ਪਾਇਲ ਤੇ ਗੁਰਪ੍ਰੀਤ ਸਿੰਘ ਮਕਸੂਦੜਾ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement