ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲਜ ’ਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

09:04 AM Feb 13, 2024 IST
ਹਜ਼ੂਰੀ ਰਾਗੀ ਭਾਈ ਹਰਯੋਧ ਸਿੰਘ ਅਤੇ ਜਥੇ ਨੂੰ ਸਨਮਾਨਿਤ ਕਰਦੇ ਹੋਏ ‌ਕਾਲਜ ਦੇ ਪ੍ਰਬੰਧਕ। -ਫੋਟੋ: ਸੇਖੋ

ਪੱਤਰ ਪ੍ਰੇਰਕ
ਮਾਹਿਲਪੁਰ, 12 ਫਰਵਰੀ
ਸਿੱਖ ਵਿਦਿਅਕ ਕੌਂਸਲ ਮਾਹਿਲਪੁਰ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਸਰਪ੍ਰਸਤ ਡਾ. ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ ਅਤੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਤਿੰਨ ਰੋਜ਼ਾ ਅਖੰਡ ਜਾਪ ਉਪਰੰਤ ਭੋਗ ਪਾਏ ਗਏ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਯੋਧ ਸਿੰਘ ਦੇ ਜਥੇ ਵੱਲੋਂ ਅਤੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕੀ ਕਮੇਟੀ ਦੇ ਸਕੱਤਰ ਪ੍ਰੋ ਅਪਿੰਦਰ ਸਿੰਘ ਨੇ ਵਧਾਈ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਕਾਲਜ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ।

Advertisement

Advertisement