For the best experience, open
https://m.punjabitribuneonline.com
on your mobile browser.
Advertisement

ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

08:27 AM Jun 23, 2024 IST
ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਸਮਾਗਮ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਰਦਾਸ ਕਰਦੇ ਹੋਏ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 22 ਜੂਨ
ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰੇ ਦੇ ਦੀਵਾਨ ਹਾਲ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉੱਥੇ ਹੀ ਭਾਈ ਭੁਪਿੰਦਰਪਾਲ ਸਿੰਘ ਮੁਖਵਾਕ ਲਿਆ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਢਾਡੀ ਜਥਾ ਗੁਰਪਿਆਰ ਸਿੰਘ ਜੌਹਰ ਨੇ ਸੰਗਤਾਂ ਨੂੰ ਇਤਿਹਾਸ ਵਾਰਾਂ ਨਾਲ ਜੋੜਿਆ।
ਇਸ ਦੌਰਾਨ ਸ਼੍ਰੋਮਣੀ ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ੱਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਦੌਰਾਨ 90 ਦੇ ਕਰੀਬ ਪ੍ਰਾਣੀਆਂ ਨੇ ‘ਅੰਮ੍ਰਿਤ’ ਛਕਿਆ ਅਤੇ ਗੁਰੂ ਸਾਹਿਬ ਵੱਲੋਂ ਦੱਸੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ।
ਡਕਾਲਾ (ਮਾਨਵਜੋਤ ਭਿੰਡਰ): ਸ਼੍ਰੋਮਣੀ ਕਮੇਟੀ ਦੇ ਅਧੀਨ ਪੈਂਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿੱਚ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਧਾਰਮਿਕ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਪਹਿਲਾਂ ਸਵੇਰੇਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਉਪਰੰਤ ਕਥਾ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਸ਼੍ਗੁਰਦੁਆਰਾ ਸਾਹਿਬ ਦੇ ਮੈਨੇਜਰ ਧਨਵੰਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਹੋਰ ਵੱਡੀ ਗਿਣਤੀ ਇਲਾਕੇ ਦੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

Advertisement

ਰਾਜਪੁਰਾ ਤੇ ਘਨੌਰ ’ਚ ਧਾਰਮਿਕ ਸਮਾਗਮ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਦਾ ਜਨਮ ਦਿਹਾੜਾ ਹਲਕਾ ਰਾਜਪੁਰਾ ਅਤੇ ਘਨੌਰ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂ ਤੇਗ਼ ਬਹਾਦਰ ਸਾਹਿਬ ਮਹਿੰਦਰ ਗੰਜ ਰਾਜਪੁਰਾ ਅਤੇ ਗਊਸ਼ਾਲਾ ਰੋਡ ’ਤੇ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਵਿਖੇ ਸਵੇਰ ਤੋਂ ਹੀ ਗੁਰਬਾਣੀ ਦੇ ਜਾਪ ਕੀਤੇ ਗਏ ਅਤੇ ਰਾਗੀ ਸਿੰਘਾਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

Advertisement

Advertisement
Author Image

Advertisement