ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

10:36 AM Nov 28, 2023 IST
ਲੁਧਿਆਣਾ ਵਿੱਚ ਸੋਮਵਾਰ ਨੂੰ ਪ੍ਰਕਾਸ਼ ਦਿਹਾੜੇ ਮੌਕੇ ਇਕ ਗੁਰਦੁਆਰੇ ਵਿੱਚ ਨਤਮਸਤਕ ਹੋਣ ਲਈ ਪਹੁੰਚੀ ਸੰਗਤ ਦਾ ਇਕੱਠ। -ਫੋਟੋ: ਹਿਮਾਂਸ਼ੂ ਮਹਾਜਨ

ਗੁਰਿੰਦਰ ਸਿੰਘ
ਲੁਧਿਆਣਾ, 27 ਨਵੰਬਰ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦਾ 554ਵਾਂ ਪ੍ਰਕਾਸ਼ ਪੁਰਬ ਵੱਖ-ਵੱਖ ਗੁਰਦੁਆਰਿਆਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਇਲਾਕੇ ਦੀ ਵੱਡੀ ਗਿਣਤੀ ਸੰਗਤ ਨੇ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ ਅਤੇ ਕੀਰਤਨੀ ਜੱਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਏ ਸਮਾਗਮ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਭਾਈ ਆਨੰਦ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅੱਛਰ ਸਿੰਘ ਲੁਧਿਆਣਾ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਦਾ ਕੀਰਤਨੀ ਜੱਥਾ ਤੇ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥਿਆਂ ਨੇ ਗੁਰੂ ਜੱਸ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕਰਦਿਆਂ ਸਮੂਹ ਕੀਰਤਨੀ ਜੱਥਿਆਂ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਿਤ ਕੀਤਾ।
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਜਵੱਦੀ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਦੀ ਦੇਖਰੇਖ ਹੇਠ ਹੋਏ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਦੇ ਭੋਗ ੳਪਰੰਤ ਗੁਰ ਸ਼ਬਦ ਸੰਗੀਤ ਅਕੈਡਮੀ, ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਰਾਹੀਂ ਕੀਰਤਨ ਕੀਤਾ। ਜਵੱਦੀ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ ਫਲਸਫ਼ੇ ਬਾਰੇ ਵਿਸਥਾਰਪੂਰਵਕ ਰੋਸ਼ਨੀ ਪਾਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿਖੇ ਹੋਏ ਸਮਾਗਮ ਦੌਰਾਨ ਗੁਰਦੁਆਰੇ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਲਵਪ੍ਰੀਤ ਸਿੰਘ ਭੰਗੂ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਜਮਾਲਪੁਰ, ਭਾਈ ਰਣਜੀਤ ਸਿੰਘ ਲੁਧਿਆਣਾ ਤੋਂ ਇਲਾਵਾ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ ਅਤੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਦੀ ਲੱਖ-ਲੱਖ ਵਧਾਈ ਦਿੱਤੀ।
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਇਲਾਕੇ ਵਿੱਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਦਾ 554ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸਾਰਾ ਦਿਨ ਗੁਰੂ ਘਰਾਂ ਵਿੱਚ ਸੰਗਤ ਦੀਆਂ ਰੌਣਕਾਂ ਲੱਗੀਆਂ ਰਹੀਆਂ। ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਾਰੇ ਹੀ ਇਤਿਹਾਸਕ ਗੁਰਦੁਆਰਿਆਂ ਵਿੱਚ ਸੰਗਤ ਦੀ ਭੀੜ ਲੱਗੀ ਰਹੀ ਅਤੇ ਉਨ੍ਹਾਂ ਗੁਰੂਘਰ ਵਿੱਚ ਨਤਮਸਤਕ ਹੋ ਕੇ ਇਹ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਮੈਨੇਜਰ ਗੁਰਬਖ਼ਸ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤ ਨੂੰ ਬਾਣੀ ਨਾਲ ਜੋੜਿਆ। ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ, ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਅਤੇ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਵਿਖੇ ਵੀ ਸੰਗਤ ਨੇ ਸੀਸ ਝੁਕਾਇਆ। ਇਲਾਕੇ ਦੀ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏੇ। ਇਸ ਮੌਕੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਪਵਾਤ, ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਸਾਬਕਾ ਚੇਅਰਮੈਨ ਅਜਮੇਰ ਸਿੰਘ ਭਾਗਪੁਰ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਬਾਬਾ ਮੋਹਣ ਸਿੰਘ, ਬਲਜੀਤ ਸਿੰਘ ਬੁਰਜ, ਖ਼ਜ਼ਾਨਚੀ ਜਸਪਿੰਦਰ ਸਿੰਘ ਆਦਿ ਸ਼ਖ਼ਸੀਅਤਾਂ ਵੀ ਮੌਜੂਦ ਸਨ।

Advertisement

Advertisement