ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

07:36 AM Nov 16, 2024 IST
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕਰਦੀ ਹੋਈ ਸੰਗਤ। -ਫੋਟੋ: ਸੁਨੀਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਨਵੰਬਰ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਣੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਗੁਰੂ ਨਾਨਕ ਦੇਵ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਨੁੱਖਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਣ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤ ਨੂੰ ਗੁਰੂ-ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਗੁਰਪੁਰਬ ਮੌਕੇ ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿੱਚ ਅਲੌਕਿਕ ਜਲੌਅ ਸਜਾਏ ਗਏ ਅਤੇ ਦੀਪਮਾਲਾ ਵੀ ਕੀਤੀ ਗਈ।

Advertisement

ਮੁੱਖ ਮੰਤਰੀ ਵੱਲੋਂ ਸੂਬੇ ਦੀ ਸ਼ਾਂਤੀ ਤੇ ਤਰੱਕੀ ਲਈ ਅਰਦਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ਰਣਜੀਤ ਐਵੇਨਿਊ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਨਤਮਸਤਕ ਹੋਏ ਅਤੇ ਸੂਬਾ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ ਹਰਿਮੰਦਰ ਸਾਹਿਬ ਇਸ ਕਰਕੇ ਨਤਮਸਤਕ ਹੋਣ ਨਹੀਂ ਗਏ ਤਾਂ ਜੋ ਗੁਰਪੁਰਬ ਮੌਕੇ ਆਉਣ ਵਾਲੀ ਸੰਗਤ ਨੂੰ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਹੈ ਕਿ ਗੁਰੂ ਸਾਹਿਬ ਵੱਲੋਂ ਵਾਤਾਵਰਨ ਸੰਭਾਲ ਲਈ ਦਰਸਾਏ ਗਏ ਮਾਰਗ ’ਤੇ ਚਲਦਿਆਂ ਸਰਕਾਰ ਵਾਤਾਵਰਨ ਦੀ ਸਾਂਭ ਸੰਭਾਲ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਗੁਰ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਨ ਅਧਿਆਤਮਕ ਦੂਤ ਸਨ, ਜਿਨ੍ਹਾਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ| ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ।

Advertisement
Advertisement