For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

07:46 AM Nov 16, 2024 IST
ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਨਵੀਂ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਹਾਜ਼ਰ ਸੰਗਤ। -ਫੋਟੋ: ਮਾਨਸ ਰੰਜਨ ਭੂਈ
Advertisement

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 15 ਨਵੰਬਰ
ਗੁਰਦੁਆਰਾ ਸ੍ਰੀ ਸਿੰਘ ਸਭਾ ਨਰਾਇਣਗੜ੍ਹ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਕਥਾਵਾਚਕ ਫਰਿੰਦਰਪਾਲ ਨੇ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਕੱਤਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਗੁਰੂ ਨਾਨਕ ਦੇਵ ਜੀ ਵੱਲੋਂ ਨਾਮ ਜਪੋ, ਕਿਰਤ ਕਰਨ ਅਤੇ ਵੰਡ ਛਕਣ ਬਾਰੇ ਦਿੱਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਲੀ ਕੰਧਾਰੀ ਵੱਲੋਂ ਗੁਰੂ ਨਾਨਕ ਦੇਵ ਜੀ ’ਤੇ ਸੁੱਟੇ ਗਏ ਪੱਥਰ ’ਤੇ ਗੁਰੂ ਸਾਹਿਬ ਵੱਲੋਂ ਕੀਤੀ ਬਖ਼ਸ਼ਿਸ਼ ਦੀ ਦਾਤ ਅਤੇ ਬਗਦਾਦ, ਬਨਾਰਸ, ਕਾਂਸ਼ੀ, ਐਮਨਾਬਾਦ, ਮੱਕਾ ਮਦੀਨਾ, ਹਰਿਦੁਆਰ, ਇਲਾਹਾਬਾਦ, ਜਗਨਨਾਥ ਪੁਰੀ ਅਤੇ ਹੋਰ ਥਾਵਾਂ ਸਬੰਧੀ ਗੁਰੂ ਸਾਹਿਬ ਦੀਆਂ ਸਾਖੀਆਂ ਦੀ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ ਕਿਉਂਕਿ ਬੱਚੇ ਸਿੱਖ ਇਤਿਹਾਸ ਅਤੇ ਗੁਰੂਆਂ ਦੇ ਇਤਿਹਾਸ ਤੋਂ ਜਾਣੂ ਹੋ ਕੇ ਹੀ ਚੰਗੀ ਸਿੱਖਿਆ ਪ੍ਰਾਪਤ ਕਰਨਗੇ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸਮਾਗਮ ਵਿੱਚ ਅਖੰਡ ਪਾਠ ਸਾਹਿਬ ਦੀ ਸੇਵਾ ਲੈਣ ਵਾਲੇ ਗਗਨਦੀਪ ਸਿੰਘ ਉਪਵੇਜਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Advertisement

ਯਮੁਨਾਨਗਰ (ਦਵਿੰਦਰ ਸਿੰਘ):

Advertisement

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪੇਪਰ ਮਿਲਜ਼ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪ੍ਰਭਾਤ ਫੇਰੀਆਂ ਦਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਾਗੀ ਭਾਈ ਦਵਿੰਦਰ ਸਿੰਘ, ਭਾਈ ਰਾਜਬੀਰ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਅਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਮੱਕੂ, ਬੀਬੀ ਕੰਵਲਜੀਤ ਕੌਰ, ਭਾਈ ਜੋਗਿੰਦਰ ਸਿੰਘ, ਭਾਈ ਦਲਵਿੰਦਰ ਸਿੰਘ, ਭਾਈ ਜਗਮੀਤ ਸਿੰਘ, ਬੀਬੀ ਜਸਬੀਰ ਕੌਰ ਅਤੇ ਭਬਿੀ ਰਾਜਿੰਦਰ ਕੌਰ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਵੱਲੋਂ ਗੁਰੂ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਪੇਪਰ ਮਿਲਜ਼ ਦੇ ਬਿਜ਼ਨੈੱਸ ਹੈੱਡ ਅਤੇ ਗੁਰਦੁਆਰਾ ਪੇਪਰ ਮਿਲਜ਼ ਦੇ ਚੇਅਰਮੈਨ ਪ੍ਰਕਾਸ਼ ਮਿਸ਼ਰਾ ਨੇ ਸਮੂਹ ਜੱਥਿਆਂ ਅਤੇ ਸੰਗਤ ਦਾ ਧੰਨਵਾਦ ਕੀਤਾ। ਇਸ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤਿਆ।

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰਮਤਿ ਮੁਕਾਬਲੇ

ਯਮੁਨਾਨਗਰ:

ਇੱਥੇ ਗੁਰਦੁਆਰਾ ਪੇਪਰ ਮਿਲਜ਼ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰਮਤਿ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੀਫ ਅਜਿੰਦਰਪਾਲ ਸਿੰਘ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਦੀ ਅਪੀਲ ਕੀਤੀ। ਉਨ੍ਹਾਂ ਬੱਚਿਆਂ ਨੂੰ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਬੱਚਿਆਂ ਦੇ ਮਾਪੇ ਵਿੱਚ ਹਾਜ਼ਰ ਸਨ।

Advertisement
Author Image

joginder kumar

View all posts

Advertisement