For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ

06:58 AM Sep 28, 2024 IST
ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਗਏ ਨਗਰ ਕੀਰਤਨ ਦੀ ਝਲਕ।
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ
ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਕਥਾ ਸਮਾਗਮਾਂ ਕਰਵਾਏ ਗਏ। ਇਸ ਮੌਕੇ ਪ੍ਰਸਿੱਧ ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ, ਭਾਈ ਦਲਵੀਰ ਸਿੰਘ ਬਾਬਾ ਨੇ ਇਸ ਮੌਕੇ ਆਪਣੀਆਂ ਸੇਵਾਵਾਂ ਨਿਭਾਈਆਂ। ਕਥਾ ਵਾਚਕਾਂ ਵੱਲੋਂ ਸਿੱਖ ਇਤਿਹਾਸ ਉੱਤੇ ਚਾਨਣਾ ਪਾਉਂਦਿਆਂ ਸਿੱਖੀ ਨਾਲ ਜੁੜਨ ਦੀ ਅਪੀਲ ਕੀਤੀ ਗਈ। ਸਮਾਗਮ ਦੌਰਾਨ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਹ ਸਮਾਗਮ ਜਸਵਿੰਦਰ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਗੁਰਵਿੰਦਰ ਸਿੰਘ ਸਰਨਾ, ਗੁਰਮੀਤ ਸਿੰਘ ਸਾਹਨੀ,ਰਾਜਵਿੰਦਰ ਸਿੰਘ ਲੱਕੀ ਦੀ ਸਾਂਝੀ ਦੇਖ ਰੇਖ ਹੇਠ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਧਾਨ ਜਗਤਾਰ ਸਿੰਘ, ਕੁਲਵੀਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਰਾਜਿੰਦਰ ਸਿੰਘ ਟੁਰਨਾ, ਅਮਰਿੰਦਰ ਸਿੰਘ ਮੌਖਾ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਬਲਵੰਤ ਕੌਰ, ਸੰਤੋਸ਼ ਕੌਰ, ਦਲਵੀਰ ਸਿੰਘ ਬਾਬਾ ਤੇ ਹੋਰ ਹਾਜ਼ਰ ਸਨ।

Advertisement

Advertisement
Advertisement
Author Image

Advertisement