For the best experience, open
https://m.punjabitribuneonline.com
on your mobile browser.
Advertisement

ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

07:48 AM May 04, 2024 IST
ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਜਥਾ।
Advertisement

ਮਹਾਵੀਰ ਮਿੱਤਲ
ਜੀਂਦ, 3 ਮਈ
ਇੱਥੇ ਇਤਿਹਾਸਕ ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਵਿਖੇ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਉਤਸਵ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਵਿੱਚ ਕੀਰਤਨ ਦਰਬਾਰ ਕਰਵਾਇਆ, ਜਿਸ ਵਿੱਚ ਰਾਗੀ, ਵਿਦਵਾਨ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਤੇਗ਼ ਬਹਾਦਰ ਸਿੰਘ ਜੀ ਦੀ ਜੀਵਨੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂਘਰ ਦੇ ਬੁਲਾਰੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕੀਤੇ ਗਏ ਧਾਰਮਿਕ ਸਮਾਗਮ ’ਚ ਬਾਹਰੋਂ ਆਏ ਰਾਗੀ ਜਥਿਆਂ ਨੇ ਹਰੀ ਜੱਸ ਗਾਇਨ ਕਰਕੇ ਅਤੇ ਕਥਾਵਾਚਕਾਂ ਨੇ ਗੁਰੂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਿਕ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਕਥਾਵਾਚਕ ਗੁਰਵਿੰਦਰ ਸਿੰਘ ਰਤਕ ਨੇ ਆਪਣੇ ਪ੍ਰਵਚਨਾਂ ਵਿੱਚ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਹਿੰਦੁਸਤਾਨ ਦੇ ਇਤਿਹਾਸ ਵਿੱਚ ਇਸ ਲਈ ਮਹੱਤਵ ਮੰਨਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਸੀਸ ਦਾ ਬਲਿਦਾਨ ਆਪਣੇ ਕਿਸੇ ਨਿੱਜੀ ਸਵਾਰਥ ਜਾਂ ਲਾਲਚ ਲਈ ਨਹੀਂ ਸਗੋਂ ਕਸ਼ਮੀਰ ਦੇ ਪੰਡਿਤਾਂ ਦੀ ਰੱਖਿਆ ਖਾਤਰ ਦਿੱਤਾ ਸੀ। ਇਸ ਤੋਂ ਬਾਅਦ ਕੈਥਲ ਦੇ ਕਥਾਵਾਚਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਸਾਹਿਬ ਸਿੰਘ ਚੱਕੂ ਨੇ ਨੌਵੇਂ ਪਾਤਸ਼ਾਹੀ ਦੀ ਜੀਵਨੀ ’ਤੇ ਪ੍ਰਕਾਸ਼ ਪਾਇਆ। ਸਮਾਗ਼ਮ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਿੰਦਰ ਕੌਰ, ਵਿਧਾਇਕ ਡਾ. ਕ੍ਰਿਸ਼ਨ ਮਿੱਢਾ ਦੇ ਪ੍ਰਤੀਨਿੱਧੀ ਰਾਜਨ ਚਿਲਾਨਾ ਨੇ ਹਾਜ਼ਰ ਸੰਗਤਾਂ ਨੂੰ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਮੈਨੇਜਰ ਗੁਰਵਿੰਦਰ ਸਿੰਘ, ਕਾਰ ਸੇਵਾ ਵਾਲੇ ਬਾਬਾ ਰੱਛਪਾਲ ਸਿੰਘ, ਮਾਲਿਕ ਸਿੰਘ, ਜੋਗਿੰਦਰ ਸਿੰਘ ਪਾਹਵਾ, ਦਲਬੀਰ ਸਿੰਘ ਸੇਠੀ, ਜਸਕਰਨ ਸਿੰਘ, ਇੰਦਰਜੀਤ ਸਿੰਘ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×