For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

07:22 AM Jun 17, 2024 IST
ਸ਼੍ਰੋਮਣੀ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਕੀਰਤਨ ਕਰਦਾ ਹੋਇਆ ਜਥਾ।
Advertisement

ਦੇਵਿੰਦਰ ਸਿੰਘ ਜੱਗੀ
ਪਾਇਲ, 16 ਜੂਨ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਰੰਭ ਕੀਤੇ ਅਖੰਡ ਪਾਠ ਦੇ ਭੋਗ ਤੋਂ ਬਾਅਦ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਗੁਰੂ ਘਰ ਦੇ ਹਜ਼ੂਰੀ ਜਥੇ ਸਿੰਘ ਭਾਈ ਬਲਦੇਵ ਸਿੰਘ, ਭਾਈ ਭੁਪਿੰਦਰ ਸਿੰਘ ਅਤੇ ਭਾਈ ਮਨਵੀਰ ਸਿੰਘ ਮਨੀ ਨੇ ਗੁਰਬਾਣੀ ਕੀਰਤਨ ਕਰਦਿਆਂ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਾਇਆ। ਉਨ੍ਹਾਂ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਭਗਤ ਵਜੋਂ ਸਤਿਕਾਰੇ ਜਾਂਦੇ ਭਗਤ ਕਬੀਰ ਜੀ ਨੇ ਆਪਣੇ ਕ੍ਰਾਂਤੀਕਾਰੀ ਉਪਦੇਸ਼ਾਂ ਰਾਹੀਂ ਤਤਕਾਲੀ ਧਾਰਮਿਕ ਨਿਘਾਰ ’ਤੇ ਕਰਾਰੀ ਚੋਟ ਮਾਰੀ ਅਤੇ ਮਾਨਵਤਾ ਨੂੰ ਸੱਚ ਦਾ ਉਪਦੇਸ਼ ਦਿੱਤਾ। ਉਨ੍ਹਾਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦਾ ਰਾਹ ਦਿਖਾਇਆ, ਜੋ ਸਾਡੇ ਲਈ ਅੱਜ ਵੀ ਪ੍ਰੇਰਣਾ ਸਰੋਤ ਹੈ। ਸਮਾਗਮ ਵਿੱਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਦਾ ਸਨਮਾਨ ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ਨੇ ਕੀਤਾ। ਭਾਈ ਰਣਧੀਰ ਸਿੰਘ ਢੀਂਡਸਾ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਅਮਰ ਸਿੰਘ ਮੁੱਖ ਕਥਾਵਾਚਕ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਮੋਹਣ ਸਿੰਘ ਮਹੋਲੀ, ਡਾ.ਗੁਰਨਾਮ ਕੌਰ ਗਰੇਵਾਲ ਚੰਡੀਗੜ੍ਹ, ਮਲਕੀਤ ਸਿੰਘ ਪਨੇਸ਼ਰ, ਭਾਈ ਗੁਰਨਾਮ ਸਿੰਘ ਅੜੈਚਾਂ, ਮਨਿੰਦਰਜੀਤ ਸਿੰਘ ਬਾਵਾ, ਭਾਈ ਬਾਵਾ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ ਭਾਈ ਸੁਖਵਿੰਦਰ ਸਿੰਘ , ਭਾਈ ਸੁਖਵੀਰ ਸਿੰਘ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਹਰਵਿੰਦਰ ਸਿੰਘ ਮਿੰਟੂ, ਗੋਬਿੰਦ ਸਿੰਘ, ਰਣਵੀਰ ਸਿੰਘ, ਕੁਲਦੀਪ ਸਿੰਘ, ਸੁਦਾਗਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×