For the best experience, open
https://m.punjabitribuneonline.com
on your mobile browser.
Advertisement

ਹੰਸਾਲੀ ਵਾਲੇ ਸੰਤਾਂ ਦਾ ਜਨਮ ਦਿਹਾੜਾ ਮਨਾਇਆ

06:41 AM Sep 06, 2024 IST
ਹੰਸਾਲੀ ਵਾਲੇ ਸੰਤਾਂ ਦਾ ਜਨਮ ਦਿਹਾੜਾ ਮਨਾਇਆ
ਗੁਰਦੁਆਰਾ ਸਿੰਘ ਸ਼ਹੀਦ ਸੋਹਾਣਾ ਵਿੱਚ ਵਾਰਾਂ ਗਾਉਂਦਾ ਹੋਇਆ ਢਾਡੀ ਜਥਾ। -ਫੋਟੋ: ਸੋਢੀ
Advertisement

ਐੱਸ.ਏ.ਐੱਸ. ਨਗਰ (ਮੁਹਾਲੀ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਧੰਨਾ ਸਿੰਘ ਨਵਾਂ ਸ਼ਹਿਰ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਉਨ੍ਹਾਂ ਦਾ ਜੀਵਨ ਬਿਰਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਸੰਤ ਮਹਾਪੁਰਸ਼ਾਂ ਵੱਲੋਂ ਕੀਤੇ ਸਮਾਜ ਸੇਵੀ ਕੰਮਾਂ ਤੋਂ ਜਾਣੂ ਕਰਵਾਇਆ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement