ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵਫ਼ਦ ਵੱਲੋਂ ਪ੍ਰਸ਼ਾਸਕ ਦੇ ਸਲਾਹਕਾਰ ਨਾਲ ਮੁਲਾਕਾਤ

07:44 AM Sep 24, 2023 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਸਤੰਬਰ
ਚੰਡੀਗੜ੍ਹ ਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਚੰਡੀਗੜ੍ਹ ਦੇ ਲੋਕਾਂ ਦੀਆਂ ਕੁਝ ਸਮੱਸਿਆਵਾਂ ਨੂੰ ਲੈ ਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਨਾਮਜ਼ਦ ਕੌਂਸਲਰ ਸਤਿੰਦਰ ਸਿੱਧੂ ਵੀ ਮੌਜੂਦ ਰਹੇ। ਭਾਜਪਾ ਪ੍ਰਧਾਨ ਦੀ ਅਗਵਾਈ ਹੇਠ ਵਫਦ ਨੇ ਸ਼ਹਿਰ ਵਿੱਚ ਲੀਜ਼ ਐਕਟ ’ਤੇ ਟਰਾਂਸਫਰ ਆਫ ਪ੍ਰਾਪਰਟੀ ਐਕਟ ਅਨੁਸਾਰ ਮਕਾਨਾਂ ਦੀ ਲੀਜ਼ ਅਤੇ ਮਾਲਕੀ ਦੇ ਤਬਾਦਲੇ ਦੇ ਮੁੱਦੇ ’ਤੇ ਚਰਚਾ ਕੀਤੀ। ਸਲਾਹਕਾਰ ਨੇ ਇਸ ਨੂੰ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ। ਇਸੇ ਦੌਰਾਨ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੀ ਨਵੀਂ ਸੜਕ ਲਈ ਜ਼ਮੀਨ ਦੀ ਅੰਸ਼ਿਕ ਐਕੁਆਇਰ ਹੋਣ ਸਬੰਧੀ ਐਡਵੋਕੇਟ ਮੋਹਨ ਸਿੰਘ ਰਾਣਾ ਨੇ ਵੀ ਮੁਲਾਕਾਤ ਕੀਤੀ। ਸਲਾਹਕਾਰ ਨੇ ਭਰੋਸਾ ਦਿੱਤਾ ਕਿ ਜ਼ਮੀਨ ਪੂਰੀ ਤਰ੍ਹਾਂ ਐਕੁਆਇਰ ਕਰ ਕੇ ਕੁਲੈਕਟਰ ਰੇਟ ਅਨੁਸਾਰ ਭੁਗਤਾਨ ਕਰਵਾਇਆ ਜਾਏਗਾ। ਇਸ ਦੌਰਾਨ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਮੌਕੇ ਚੰਡੀਗੜ੍ਹ ਦੇ ਏਡਿਡ ਪ੍ਰਾਈਵੇਟ ਕਾਲਜਾਂ ਦੀ ਨਾਨ-ਟੀਚਿੰਗ ਸਟਾਫ ਐਸੋਸੀਏਸ਼ਨ ਦੇ ਮੈਂਬਰ ਵੀ ਮਿਲੇ, ਜਿਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਵੀ ਛੇਵੇਂ ਤਨਖਾਹ ਕਮਿਸ਼ਨ ਦੇ ਆਧਾਰ ’ਤੇ ਤਨਖਾਹ ਦਿੱਤੀ ਜਾਵੇ। ਇਸ ਮੰਗ ’ਤੇ ਵੀ ਸਲਾਹਕਾਰ ਨੇ ਹਾਂ ਪੱਖੀ ਭਰੋਸਾ ਦਿੱਤਾ।

Advertisement

Advertisement