ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਦਿਵਾਸੀਆਂ ਨੂੰ ‘ਵਨਵਾਸੀ’ ਦੱਸ ਕੇ ਜੰਗਲਾਂ ਤੱਕ ਸੀਮਤ ਕਰ ਰਹੀ ਹੈ ਭਾਜਪਾ ਸਰਕਾਰ: ਰਾਹੁਲ ਗਾਂਧੀ

03:42 PM Aug 13, 2023 IST
ਵੇਟਲਿਫਟਰ ਅੰਜਨਾ ਸ੍ਰੀਜੀਤ ਵੱਲੋਂ ਜਿੱਤੇ ਕਾਂਸੇ ਦੇ ਤਗ਼ਮੇ ਨੂੰ ਦੇਖਦੇ ਹੋਏ ਰਾਹੁਲ ਗਾਂਧੀ। -ਫੋਟੋ: ਪੀਟੀਆਈ

ਵਾਇਨਾਡ(ਕੇਰਲਾ), 13 ਅਗਸਤ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਸੱਤਾਧਾਰੀ ਭਾਜਪਾ ’ਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਆਦਿਵਾਸੀ ਭਾਈਚਾਰਿਆਂ ਨੂੰ ਜੰਗਲਾਂ ਤੱਕ ਸੀਮਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਦਿਵਾਸੀ ਜੰਗਲਾਂ ਦੇ ਅਸਲ ਮਾਲਕ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਆਦਿਵਾਸੀ ਦੀ ਥਾਂ ‘ਵਨਵਾਸੀ’ ਆਖ ਕੇ ਉਨ੍ਹਾਂ ਨੂੰ ਮਾਲਕੀ ਹੱਕ ਦੇਣ ਤੋਂ ਭੱਜ ਰਹੀ ਹੈ। ਆਪਣੇ ਸੰਸਦੀ ਹਲਕੇ ਦੀ ਦੋ ਰੋਜ਼ਾ ਫੇਰੀ ’ਤੇ ਆਏ ਰਾਹੁਲ ਨੇ ਕਿਹਾ ਕਿ ਮੋਦੀ ਸਰਕਾਰ ਆਦਿਵਾਸੀਆਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਸਨਅਤਕਾਰਾਂ ਨੂੰ ਸੌਂਪ ਰਹੀ ਹੈ। ਰਾਹੁਲ ਨੇ ਆਪਣੀ ਫੇਰੀ ਦੇ ਦੂਜੇ ਦਿਨ ਵੇਟਲਿਫਟਰ ਅੰਜਨਾ ਸ੍ਰੀਜੀਤ ਨਾਲ ਵੀ ਮੁਲਾਕਾਤ ਕੀਤੀ। ਸ੍ਰੀਜੀਤ ਨੇ ਹਾਲੀਆ ਏਸ਼ੀਅਨ ਯੂਥ ਤੇ ਜੂਨੀਅਰ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ ਸੀ।  -ਪੀਟੀਆਈ

Advertisement

Advertisement