For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਉਮੀਦ ਤੋਂ ਵੱਧ ਵੋਟਾਂ ਮਿਲਣ ਤੋਂ ਭਾਜਪਾ ਲੀਡਰਸ਼ਿਪ ਕਾਫ਼ੀ ਉਤਸ਼ਾਹਿਤ

10:48 AM Jun 08, 2024 IST
ਪੰਜਾਬ ’ਚ ਉਮੀਦ ਤੋਂ ਵੱਧ ਵੋਟਾਂ ਮਿਲਣ ਤੋਂ ਭਾਜਪਾ ਲੀਡਰਸ਼ਿਪ ਕਾਫ਼ੀ ਉਤਸ਼ਾਹਿਤ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਜੂਨ
ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਭਾਵੇਂ ਭਾਜਪਾ ਆਪਣਾ ਖਾਤਾ ਨਹੀਂ ਖੋਲ੍ਹ ਸਕੀ ਪ੍ਰੰਤੂ ਹਰੇਕ ਹਲਕੇ ਵਿੱਚ ਉਮੀਦ ਨਾਲੋਂ ਵੱਧ ਵੋਟਾਂ ਮਿਲਣ ਤੋਂ ਭਾਜਪਾ ਲੀਡਰਸ਼ਿਪ ਕਾਫ਼ੀ ਉਤਸ਼ਾਹਿਤ ਹਨ। ਲੋਕ ਸਭਾ ਚੋਣਾਂ ਦੇ ਨਤੀਜਿਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਚੋਣ ਪ੍ਰਚਾਰ ਕਰਨ ਲਈ ਘੱਟ ਸਮਾਂ ਮਿਲਣ ਦੇ ਬਾਵਜੂਦ ਪਾਰਟੀ ਨੂੰ ਵੱਡਾ ਸਮਰਥਨ ਦੇਣ ਲਈ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਸੁਭਾਸ਼ ਸ਼ਰਮਾ ਨੇ ਐਲਾਨ ਕੀਤਾ ਕਿ ਭਾਜਪਾ ਆਗਾਮੀ ਗਰਾਮ ਪੰਚਾਇਤ, ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਨ੍ਹਾਂ ਚੋਣਾਂ ਲਈ ਹੁਣੇ ਤੋਂ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚਾਰ ਮਹੀਨਿਆਂ ਦੇ ਅੰਦਰ-ਅੰਦਰ ਭਾਜਪਾ ਵੱਲੋਂ ਸਮੂਹ ਵਿਧਾਨ ਸਭਾ ਹਲਕਿਆਂ ਅਤੇ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪਣੇ ਪੱਧਰ ’ਤੇ ਜਾਰੀ ਕੀਤੇ ਗਏ ਸੰਕਲਪ ਪੱਤਰ ਵਿੱਚ ਕੀਤੇ ਵਾਅਦੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੂਰੇ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×