ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰੇ ’ਚ ਬੇਅਦਬੀ ਕਰਨ ਵਾਲੇ ਨੂੰ ਕੁੱਟ-ਕੁੱਟ ਕੇ ਮਾਰਿਆ

09:07 AM May 05, 2024 IST
ਪਿੰਡ ਬੰਡਾਲਾ ਵਿੱਚ ਲੋਕਾਂ ਵੱਲੋਂ ਬੰਨ੍ਹਿਆ ਹੋਇਆ ਨੌਜਵਾਨ।

ਸੰਜੀਵ ਹਾਂਡਾ
ਫ਼ਿਰੋਜ਼ਪੁਰ, 4 ਮਈ
ਪਿੰਡ ਬੰਡਾਲਾ ਦੇ ਗੁਰਦੁਆਰੇ ਵਿੱਚ ਅੱਜ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਹਮਲਾਵਰਾਂ ਨੂੰ ਰੋਕਣ ਵੇਲੇ ਕਈ ਪੁਲੀਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥ ਗਈਆਂ। ਮ੍ਰਿਤਕ ਦੀ ਪਛਾਣ ਬਖ਼ਸ਼ੀਸ਼ ਸਿੰਘ (22) ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਟੱਲੀ ਗੁਲਾਮ ਵਜੋਂ ਹੋਈ ਹੈ। ਉਸ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ। ਪਰਿਵਾਰਕ ਮੈਂਬਰਾਂ ਨੇ ਪੁਲੀਸ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਬਖ਼ਸ਼ੀਸ਼ ਸਿੰਘ ਅੱਜ ਦੁਪਹਿਰ ਪਿੰਡ ਦੇ ਗੁਰਦੁਆਰੇ ਵਿਚ ਮੱਥਾ ਟੇਕਣ ਆਇਆ ਤੇ ਕੁਝ ਚਿਰ ਮਗਰੋਂ ਉਹ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬਾਹਰ ਆ ਗਿਆ। ਗੁਰਦੁਆਰੇ ਵਿਚ ਮੌਜੂਦ ਗ੍ਰੰਥੀ ਅਤੇ ਹੋਰ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ ਤੇ ਪੁਲੀਸ ਨੂੰ ਇਸ ਦੀ ਜਾਣਕਾਰੀ ਦਿੱਤੀ। ਕੁਝ ਮਿੰਟਾਂ ਵਿਚ ਹੀ ਮਾਹੌਲ ਗਰਮਾ ਗਿਆ ਤੇ ਹਜੂਮ ਨੇ ਮੁਲਜ਼ਮ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬੀ ਨਾ ਮਿਲੀ ਤੇ ਮੁਲਜ਼ਮ ਨੇ ਦਮ ਤੋੜ ਦਿੱਤਾ। ਬਾਅਦ ਵਿਚ ਹੋਰ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ। ਮੁਲਜ਼ਮ ਦੀ ਹੱਤਿਆ ਤੋਂ ਬਾਅਦ ਕੁਝ ਵਿਅਕਤੀਆਂ ਨੇ ਇਸ ਦੀ ਜ਼ਿੰਮੇਵਾਰੀ ਵੀ ਚੁੱਕੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੁਲੀਸ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਉਸ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement