ਬਲਾਕ ਸਿੱਖਿਆ ਅਫਸਰ ਨੇ ਅਹੁਦਾ ਸੰਭਾਲਿਆ
07:18 AM Sep 16, 2023 IST
ਅਜਨਾਲਾ: ਡਾਇਰੈਕਟਰ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਦਿਲਬਾਗ ਸਿੰਘ ਸ਼ਹਾਬਪੁਰ ਨੇ ਬਤੌਰ ਬਲਾਕ ਸਿੱਖਿਆ ਅਫਸਰ ਚੋਗਾਵਾਂ 2 ਅਹੁਦਾ ਸੰਭਾਲ ਲਿਆ ਹੈ। ਨਵ-ਨਿਯੁਕਤ ਸਿੱਖਿਆ ਅਫਸਰ ਦਿਲਬਾਗ ਸਿੰਘ ਨੇ ਕਿਹਾ ਕਿ ਉਹ ਅਧਿਆਪਕਾਂ ਨੂੰ ਦਫਤਰੀ ਕਾਰਜ ਪ੍ਰਤੀ ਕੋਈ ਵੀ ਸਮੱਸਿਆ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਆਪਕ ਅਤੇ ਕਰਮਚਾਰੀ ਵੱਲੋਂ ਡਿਊਟੀ ਵਿੱਚ ਕੀਤੀ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇਸ ਮੌਕੇ ਪਰਮਿੰਦਰ ਸਿੰਘ ਕੜਿਆਲ, ਲਵਤਾਰ ਸਿੰਘ, ਗੁਰਿੰਦਰ ਸਿੰਘ, ਰਣਜੀਤ ਸਿੰਘ, ਹਰਜਿੰਦਰਪਾਲ ਸਿੰਘ, ਨਿਸ਼ਾਨ ਸਿੰਘ ਕਲਰਕ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement