For the best experience, open
https://m.punjabitribuneonline.com
on your mobile browser.
Advertisement

ਬਲਾਕ ਪੱਧਰੀ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

08:35 AM Sep 04, 2024 IST
ਬਲਾਕ ਪੱਧਰੀ ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ
ਲੰਬੀ ਛਾਲ ਮੁਕਾਬਲੇ ’ਚ ਹਿੱਸਾ ਲੈਂਦਾ ਹੋਇਆ ਇੱਕ ਖਿਡਾਰੀ।
Advertisement

ਸ੍ਰੀ ਮੁਕਤਸਰ ਸਾਹਿਬ: ‘ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਗਿੱਦੜਬਾਹਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਅਥਲੈਟਿਕਸ ਲੰਬੀ ਛਾਲ ਵਿੱਚ ਸਵਾਸਤਿਕ ਗਾਬਾ ਨੇ ਪਹਿਲਾ ਸਥਾਨ, ਹਰਨੂਰ ਸਿੰਘ ਨੇ ਦੂਜਾ ਸਥਾਨ, ਬਵਨੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। 600 ਮੀਟਰ (ਲੜਕੇ) ਈਵੇਂਟ ਵਿੱਚ ਸੁਖਮਨ ਸਿੰਘ ਨੇ ਪਹਿਲਾ ਸਥਾਨ, ਹਰਨੂਰ ਸਿੰਘ ਨੇ ਦੂਜਾ ਅਤੇ ਖੁਸ਼ਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਸ਼ਾਟਪੁੱਟ 3 ਕਿਲੋ ਵਿੱਚ ਵਿਜੇਪ੍ਰਤਾਪ ਸਿੰਘ ਨੇ ਪਹਿਲਾ ਸਥਾਨ, ਫਰਮਾਨ ਸਿੰਘ ਨੇ ਦੂਜਾ ਸਥਾਨ ਅਤੇ ਪ੍ਰਿੰਸ ਨੇ ਤੀਜਾ ਸਥਾਨ ਹਾਸਿਲ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement