ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

07:21 AM Jun 15, 2024 IST

ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ):

Advertisement

ਦੀਨਾਨਗਰ ਨੇੜਲੇ ਪਿੰਡ ਡੀਡਾ ਸਾਂਸੀਆਂ ਦੇ ਰਜਬਾਹੇ ਨਾਲ ਲਗਦੀਆਂ ਝਾੜੀਆਂ ’ਚੋਂ ਦੋ ਨੌਜਵਾਨਾਂ ਤੇ ਪਿੰਡ ਝੰਗੀ ਸਰੂਪ ਦਾਸ ’ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਅੱਜ ਸ਼ਾਮ ਵੇਲੇ ਕੁਝ ਰਾਹਗੀਰਾਂ ਨੇ ਪਿੰਡ ਡੀਡਾ ਸਾਂਸੀਆਂ ਦੇ ਰਜਬਾਹੇ ਦੇ ਕੰਢੇ ’ਤੇ ਝਾੜੀਆਂ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਦੇਖੀਆਂ ਜੋ ਕਾਫ਼ੀ ਹੱਦ ਤੱਕ ਗਲ-ਸੜ ਚੁੱਕੀਆਂ ਸਨ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਦੀਨਾਨਗਰ ਦੇ ਡੀਐੱਸਪੀ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਡੀਡਾ ਸਾਂਸੀਆਂ ’ਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਦਕਿ ਉੱਥੋਂ ਇਕ ਹੋਰ ਨੌਜਵਾਨ ਦੀ ਲਾਸ਼ ਡੀਡਾ ਸਾਂਸੀਆਂ ਤੋਂ ਲਗਪਗ ਦੋ ਕਿਲੋਮੀਟਰ ਦੂਰ ਦੀਨਾਨਗਰ-ਪਠਾਨਕੋਟ ਰੋਡ ’ਤੇ ਪਿੰਡ ਝੰਗੀ ਸਰੂਪ ਦਾਸ ’ਚ ਭੱਠੇ ਨੇੜੇ ਸੜਕ ਦੇ ਕੰਢੇ ਸੁੰਨਸਾਨ ਜਗ੍ਹਾ ਤੋਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਨਜ਼ਰੇ ਮ੍ਰਿਤਕਾਂ ਦੇਹਾਂ ’ਤੇ ਸੱਟ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਅਤੇ ਇਸ ਕਰਕੇ ਇਨ੍ਹਾਂ ਦੀ ਮੌਤ ਦੇ ਕਾਰਨ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ। ਨੌਜਵਾਨਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਲੱਗੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਿੰਡ ਡੀਡਾ ਸਾਂਸੀਆਂ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾ ਵਿੱਚ ਹੈ।

Advertisement
Advertisement