For the best experience, open
https://m.punjabitribuneonline.com
on your mobile browser.
Advertisement

ਦੋ ਨੌਜਵਾਨਾਂ ਦੀਆਂ ਲਾਸ਼ਾਂ ਸ਼ੱਕੀ ਹਾਲਤ ਵਿੱਚ ਮਿਲੀਆਂ

06:49 AM Jul 27, 2024 IST
ਦੋ ਨੌਜਵਾਨਾਂ ਦੀਆਂ ਲਾਸ਼ਾਂ ਸ਼ੱਕੀ ਹਾਲਤ ਵਿੱਚ ਮਿਲੀਆਂ
ਵਿਰਲਾਪ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ।
Advertisement

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 26 ਜੁਲਾਈ
ਸਥਾਨਕ ਕੁਹਾੜਾ ਰੋਡ ’ਤੇ ਸਥਿਤ ਮਾਡਲ ਟਾਊਨ ਕਲੋਨੀ ਵਿੱਚ ਇੱਕ ਕਮਰੇ ਅੰਦਰੋਂ ਸ਼ੱਕੀ ਹਾਲਤ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਦੀਪਕ ਕੁਮਾਰ ਉਰਫ਼ ਦੀਪੂ (24) ਵਾਸੀ ਬਿਹਾਰ, ਹਾਲ ਵਾਸੀ ਗੁਰੂਗੜ੍ਹ ਅਤੇ ਵਿਜੈ ਕੁਮਾਰ (24) ਵਾਸੀ ਗੁਰੂਗੜ੍ਹ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੀਪਕ ਕੁਮਾਰ ਤੇ ਵਿਜੈ ਕੁਮਾਰ ਦੋਵੇਂ ਹੀ ਕੁਹਾੜਾ ਰੋਡ ’ਤੇ ਸਥਿਤ ਇੱਕ ਫੈਕਟਰੀ ਵਿੱਚ ਮਕੈਨਿਕ ਵਜੋਂ ਕੰਮ ਕਰਦੇ ਸਨ।
ਮ੍ਰਿਤਕ ਦੀਪੂ ਦੇ ਪਿਤਾ ਸੁਲੱਖਣ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਉਸਦਾ ਲੜਕਾ ਤੇ ਇੱਕ ਭਾਣਜਾ ਸ਼ਾਮਲ ਹੈ ਜੋ ਆਪਸ ਵਿੱਚ ਰਿਸ਼ਤੇਦਾਰ ਸਨ। ਸੁਲੱਖਣ ਕੁਮਾਰ ਨੇ ਦੱਸਿਆ ਕਿ ਉਹ ਕੱਲ੍ਹ ਦੋਵੇਂ ਸ਼ਾਮ ਸਮੇਂ ਇਹ ਆਖ ਕੇ ਘਰੋਂ ਗਏ ਸਨ ਕਿ ਉਹ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਜਾ ਰਹੇ ਹਨ। ਅੱਜ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਇਹ ਦੋਵੇਂ ਬੇਹੋਸ਼ੀ ਦੀ ਹਾਲਤ ਵਿੱਚ ਮਾਡਲ ਟਾਊਨ ਵਿੱਚ ਇੱਕ ਕਮਰੇ ’ਚ ਪਏ ਹਨ ਅਤੇ ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਹ ਮੌਤ ਕਿਵੇਂ ਹੋਈ, ਇਸ ਬਾਰੇ ਕੋਈ ਜਾਣਕਾਰੀ ਨਹੀਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਨ੍ਹਾਂ ’ਚੋਂ ਮ੍ਰਿਤਕ ਦੀਪਕ ਕੁਮਾਰ ਦਾ ਵਿਆਹ ਹੋਇਆ ਸੀ ਜਦਕਿ ਦੂਜਾ ਅਜੇ ਕੁਆਰਾ ਸੀ। ਇਨ੍ਹਾਂ ਦੋਵਾਂ ਮ੍ਰਿਤਕਾਂ ਦਾ ਪਿਛੋਕੜ ਬਿਹਾਰ ਦਾ ਦੱਸਿਆ ਜਾ ਰਿਹਾ ਹੈ ਪਰ ਹੁਣ ਇਹ ਪਰਿਵਾਰ ਸਮੇਤ ਪਿੰਡ ਗੁਰੂਗੜ੍ਹ ਵਿੱਚ ਰਹਿੰਦੇ ਸਨ।
ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਲਾਸ਼ਾਂ ਕਬਜ਼ੇ ’ਚ ਲੈ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਕਮਰੇ ਵਿੱਚੋਂ ਕੁਝ ਖਾਣ-ਪੀਣ ਦਾ ਸਾਮਾਨ ਵੀ ਮਿਲਿਆ ਹੈ ਜੋ ਕਬਜ਼ੇ ’ਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਨ੍ਹਾਂ ਦੀ ਮੌਤ ਕੋਈ ਜ਼ਹਿਰੀਲਾ ਖਾਣਾ, ਜ਼ਹਿਰੀਲੇ ਜਾਨਵਰ ਦੇ ਡੱਸਣ ਜਾਂ ਫਿਰ ਨਸ਼ੇ ਕਾਰਨ ਹੋਈ ਹੈ। ਪੁਲੀਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Author Image

sanam grng

View all posts

Advertisement
Advertisement
×