ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

07:56 AM May 17, 2024 IST

ਮਾਛੀਵਾੜਾ (ਪੱਤਰ ਪ੍ਰੇਰਕ):

Advertisement

ਸਰਹਿੰਦ ਨਹਿਰ ’ਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਜਿਨ੍ਹਾਂ ’ਚੋਂ ਇੱਕ ਦੀ ਪਛਾਣ ਜੀਵਨ (19) ਵਾਸੀ ਵੱਡਾ ਸਮਾਣਾ ਵਜੋਂ ਹੋਈ ਜੋ ਕਿ ਇੱਕ ਸਬਜ਼ੀ ਵਿਕ੍ਰੇਤਾ ਸੀ ਜਦਕਿ ਦੂਜੀ ਜੀ ਪਛਾਣ ਨਾ ਹੋ ਸਕੀ। ਜਾਣਕਾਰੀ ਅਨੁਸਾਰ ਜੀਵਨ ਦੋ ਦਿਨ ਪਹਿਲਾਂ ਆਪਣੇ ਸਾਥੀ ਨਾਲ ਪਿੰਡਾਂ ਵਿੱਚ ਸਬਜ਼ੀ ਵੇਚ ਰਿਹਾ ਸੀ ਕਿ ਗਰਮੀ ਕਾਰਨ ਉਹ ਸਰਹਿੰਦ ਨਹਿਰ ’ਚ ਨਹਾਉਣ ਲਈ ਉਤਰਿਆ ਤੇ ਗਲਤੀ ਨਾਲ ਡੂੰਘੇ ਪਾਣੀ ਵਿੱਚ ਚਲਾ ਗਿਆ ਜਿਸ ਕਾਰਨ ਉਹ ਰੁੜ੍ਹ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸਦੀ ਤਲਾਸ਼ ਕੀਤੀ ਜਾ ਰਹੀ ਸੀ ਕਿ ਉਸ ਦੀ ਲਾਸ਼ ਨਹਿਰ ਵਿੱਚੋਂ ਮਿਲੀ। ਇੱਕ ਹੋਰ ਮਾਮਲੇ ਵਿੱਚ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਨੇੜ੍ਹਿਓਂ ਇੱਕ ਹੋਰ ਲਾਸ਼ ਮਿਲੀ ਜਿਸ ’ਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ। ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਬਾਹਰ ਕਢਵਾਇਆ ਗਿਆ ਪਰ ਉਸਦੇ ਕੱਪੜਿਆਂ ’ਚੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜਿਸ ਤੋਂ ਉਸਦੀ ਪਹਿਚਾਣ ਹੋ ਸਕੇ। ਮ੍ਰਿਤਕ ਦੀ ਉਮਰ ਕਰੀਬ 25 ਸਾਲ ਲੱਗਦੀ ਹੈ। ਪੁਲੀਸ ਨੇ ਲਾਸ਼ ਨੂੰ ਪਛਾਣ ਲਈ ਮੌਰਚਰੀ ਵਿੱਚ ਰਖਵਾ ਦਿੱਤਾ ਹੈ।

Advertisement
Advertisement