For the best experience, open
https://m.punjabitribuneonline.com
on your mobile browser.
Advertisement

ਕਿਰਾਏ ਦੇ ਮਕਾਨ ’ਚੋਂ ਮਿਲੀ ਲਾਸ਼ ਦੀ ਹੋਈ ਪਛਾਣ

08:50 AM Apr 02, 2024 IST
ਕਿਰਾਏ ਦੇ ਮਕਾਨ ’ਚੋਂ ਮਿਲੀ ਲਾਸ਼ ਦੀ ਹੋਈ ਪਛਾਣ
Advertisement

ਪੱਤਰ ਪ੍ਰੇਰਕ
ਜਲੰਧਰ, 1 ਅਪਰੈਲ
ਇਥੋਂ ਦੇ ਸ਼ੀਤਲ ਨਗਰ ’ਚ ਇਕ ਘਰ ’ਚੋਂ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ’ਚ ਪੁਲੀਸ ਨੇ ਪਤੀ ਖ਼ਿਲਾਫ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਮ੍ਰਿਤਕ ਔਰਤ ਦੀ ਪਛਾਣ ਵੀ ਹੋ ਗਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਸਮੇਤ ਕਈ ਧਾਰਾਵਾਂ ਜੋੜ ਦਿੱਤੀਆਂ ਹਨ। ਪੁਲੀਸ ਪਾਰਟੀਆਂ ਮੁਲਜ਼ਮ ਪਤੀ ਦੀ ਭਾਲ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੀਆਂ ਹਨ। ਇੱਕ ਸੀਸੀਟੀਵੀ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਬੱਚੇ ਨੂੰ ਵੀ ਆਪਣੇ ਨਾਲ ਲੈ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 1 ਦੇ ਐਸਐਚਓ ਅਮਨਦੀਪ ਸਿੰਘ ਕੰਬੋਜ ਦਾ ਕਹਿਣਾ ਹੈ ਕਿ ਮੁਲਜ਼ਮ ਔਰਤ ਦੀ ਪਛਾਣ ਜਲੰਧਰ ਦੀ ਰਹਿਣ ਵਾਲੀ ਰੂਬੀ ਵਜੋਂ ਹੋਈ ਹੈ ਜਦਕਿ ਉਸ ਦੇ ਪਤੀ ਦੀ ਪਛਾਣ ਮਨੋਜ ਕੁਮਾਰ ਵਜੋਂ ਹੋਈ ਹੈ। ਹਾਲਾਂਕਿ ਇਸ ਤੋਂ ਇਲਾਵਾ ਇਸ ਮਾਮਲੇ ’ਚ ਅਜੇ ਤੱਕ ਕੋਈ ਹੋਰ ਜਾਣਕਾਰੀ ਨਹੀਂ ਮਿਲੀ ਹੈ। ਕਿਉਂਕਿ ਉਕਤ ਜੋੜਾ ਕੁਝ ਦਿਨ ਪਹਿਲਾਂ ਹੀ ਨਿਊ ਸ਼ੀਤਲ ਨਗਰ ਵਿੱਚ ਰਹਿਣ ਲਈ ਆਇਆ ਸੀ। ਐੱਸਐੱਚਓ ਕੰਬੋਜ ਨੇ ਦੱਸਿਆ- ਦੋਸ਼ੀ ਪਤੀ ਦੀ ਭਾਲ ਲਈ ਵੱਖ-ਵੱਖ ਟੀਮਾਂ ਲੱਗੀਆਂ ਹੋਈਆਂ ਹਨ। ਦੱਸ ਦੇਈਏ ਕਿ ਸ਼ਨੀਵਾਰ ਦੇਰ ਰਾਤ ਡੀਏਵੀ ਫਲਾਈਓਵਰ ਦੇ ਨਾਲ ਲੱਗਦੇ ਸ਼ੀਤਲ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚੋਂ ਰੂਬੀ ਦੀ ਲਾਸ਼ ਮਿਲੀ ਸੀ। ਪੁਲੀਸ ਨੇ ਵਾਰਦਾਤ ਵਾਲੀ ਥਾਂ ਤੋਂ ਸ਼ਰਾਬ ਦੀਆਂ ਬੋਤਲਾਂ ਅਤੇ ਖਾਣਾ ਬਰਾਮਦ ਕੀਤਾ ਹੈ। ਮਕਾਨ ਮਾਲਕ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਕੋਲ ਕੋਈ ਵੀ ਸਬੂਤ ਨਹੀਂ ਹੈ, ਕਿਉਂਕਿ ਉਹ ਕੁਝ ਦਿਨ ਪਹਿਲਾਂ ਹੀ ਇੱਥੇ ਰਹਿਣ ਲਈ ਆਇਆ ਸੀ। ਹਰ ਰੋਜ਼ ਉਸ ਤੋਂ ਸਬੂਤ ਮੰਗੇ ਜਾਂਦੇ ਸਨ ਪਰ ਸਬੂਤ ਨਹੀਂ ਦਿੱਤਾ ਗਿਆ।

Advertisement

Advertisement
Author Image

Advertisement
Advertisement
×