For the best experience, open
https://m.punjabitribuneonline.com
on your mobile browser.
Advertisement

ਰੈਸਤਰਾਂ ਦੇ ਬਾਥਰੂਮ ’ਚੋਂ 26 ਸਾਲਾ ਨੌਜਵਾਨ ਦੀ ਲਾਸ਼ ਮਿਲੀ

06:23 AM Apr 26, 2024 IST
ਰੈਸਤਰਾਂ ਦੇ ਬਾਥਰੂਮ ’ਚੋਂ 26 ਸਾਲਾ ਨੌਜਵਾਨ ਦੀ ਲਾਸ਼ ਮਿਲੀ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 25 ਅਪਰੈਲ
ਮੈਕ ਡੋਨਲਡ ਰੈਸਤਰਾਂ ਦੇ ਬਾਥਰੂਮ ਵਿੱਚ ਇਕ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਮਿਲਣ ਦੀ ਖ਼ਬਰ ਨੇ ਸ਼ਹਿਰ ਵਿੱਚ ਦਹਿਸ਼ਤ ਫੈਲਾ ਦਿੱਤੀ। ਸੋਸ਼ਲ ਮੀਡਿਆ ’ਤੇ ਇਹ ਖ਼ਬਰ ਵਾਇਰਲ ਹੋ ਰਹੀ ਸੀ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਂਝ, ਪੁਲੀਸ ਨੇ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਹੈ। ਪੁਲੀਸ ਨੇ ਸੂਚਨਾ ਮਿਲਣ ਮਗਰੋਂ ਬਾਥਰੂਮ ਵਿੱਚ ਮਰਨ ਵਾਲੇ ਨੌਜਵਾਨ ਦੀ ਲਾਸ਼ ਨੂੰ ਬਾਹਰ ਕੱਢ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ, ਜਿੱਥੇ ਭਲਕੇ ਪੋਸਟਮਾਰਟਮ ਕਰਵਾਇਆ ਜਾਏਗਾ। ਉਸ ਮਗਰੋਂ ਮੌਤ ਦੀ ਸੱਚਾਈ ਸਾਹਮਣੇ ਆਵੇਗੀ। ਮ੍ਰਿਤਕ ਦੀ ਪਛਾਣ 26 ਸਾਲਾ ਅਰਸ਼ਦੀਪ ਸਿੰਘ ਵਾਸੀ ਡੇਰਾਬੱਸੀ ਦੇ ਰੂਪ ਵਿੱਚ ਹੋਈ ਹੈ।

Advertisement

Advertisement
Author Image

joginder kumar

View all posts

Advertisement
Advertisement
×