ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੁਬਈ ਵਿੱਚ ਫੌਤ ਨਾਰਲਾ ਵਾਸੀ ਨੌਜਵਾਨ ਦੀ ਲਾਸ਼ ਵਤਨ ਪਰਤੀ

07:06 AM May 10, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਮਈ
ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਨਾਰਲਾ ਨਾਲ ਗੁਰਜੰਟ ਸਿੰਘ (35) ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਗੁਰਜੰਟ ਸਿੰਘ ਦੀ ਲੰਘੀ 31 ਮਾਰਚ ਨੂੰ ਦੁਬਈ ‘ਚ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇਥੇ ਲਿਆਂਦਾ ਗਿਆ। ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਇੱਕ ਮਸੂਮ ਬੱਚੇ ਦਾ ਪਿਤਾ ਗੁਰਜੰਟ ਸਿੰਘ ਇਸੇ ਸਾਲ 21 ਮਾਰਚ ਨੂੰ ਦੁਬਈ ਆਇਆ ਸੀ ਤੇ ਕੇਵਲ 10 ਦਿਨ ਬਾਅਦ ਹੀ 31 ਮਾਰਚ ਨੂੰ ਉਸ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਮ੍ਰਿਤਕ ਦੇ ਵਾਰਸਾਂ ਵੱਲੋਂ ਟਰੱਸਟ ਨਾਲ ਸੰਪਰਕ ਕਰਨ ’ਤੇ ਡਾ. ਓਬਰਾਏ ਨੇ ਭਾਰਤ ਤੋਂ ਗੁਰਜੰਟ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੂੰ ਦੁਬਈ ਬੁਲਾ ਕੇ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਈ ਅਤੇ ਅੱਜ ਉਸ ਦੀ ਲਾਸ਼ ਭਾਰਤ ਭੇਜੀ। ਗੁਰਜੰਟ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਬਜ਼ੁਰਗ ਤੇ ਅੰਗਹੀਣ ਪਿਤਾ ਕਾਬਲ ਸਿੰਘ ਨੇ ਦੱਸਿਆ ਕਿ ਗੁਰਜੰਟ ਦੀ ਦੁਬਈ ਵਿਚਲੀ ਰਿਹਾਇਸ਼ ਵਾਲੀ ਬਿਲਡਿੰਗ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ।

Advertisement

Advertisement
Advertisement