For the best experience, open
https://m.punjabitribuneonline.com
on your mobile browser.
Advertisement

ਦਿੜ੍ਹਬਾ ਦੇ ਬੱਸ ਅੱਡੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

07:21 AM Jun 24, 2024 IST
ਦਿੜ੍ਹਬਾ ਦੇ ਬੱਸ ਅੱਡੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Advertisement

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 23 ਜੂਨ
ਇੱਥੋਂ ਦੇ ਨਵੇਂ ਬਣੇ ਬੱਸ ਅੱਡੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਇੱਥੇ ਥਾਣਾ ਦਿੜ੍ਹਬਾ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਦਿੜ੍ਹਬਾ ਦੇ ਨਵੇਂ ਬਣੇ ਬੱਸ ਅੱਡੇ ਦੇ ਪਿਛਲੇ ਪਾਸੇ ਇੱਕ ਅਣਪਛਾਤੇ ਨੌਜਵਾਨ ਵਿਅਕਤੀ ਦੀ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਨਾਲ ਕਾਲੇ ਰੰਗ ਦਾ ਮੋਟਰਸਾਈਕਲ ਪਲੈਟਿਨਾ ਖੜ੍ਹਾ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਜਿਸ ਕਰਕੇ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਸੁਨਾਮ ਵਿੱਚ ਰਖਵਾਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਇਸ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਮੋਬਾਈਲ ਨੰਬਰ 8054545117 ਮੁੱਖ ਅਫ਼ਸਰ ਥਾਣਾ ਦਿੜ੍ਹਬਾ, 8054545317 ਮੁੱਖ ਮੁਨਸੀ ਥਾਣਾ ਦਿੜ੍ਹਬਾ ਅਤੇ ਜਾਂ 8054545815 ਤਫਤੀਸ ਅਫ਼ਸਰ ਥਾਣਾ ਦਿੜ੍ਹਬਾ ਦੇ ਨੰਬਰਾਂ ’ਤੇ ਸੂਚਿਤ ਕੀਤਾ ਜਾ ਸਕਦਾ ਹੈ।

Advertisement

ਨੌਜਵਾਨ ਵੱਲੋਂ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ

ਲਹਿਰਾਗਾਗਾ (ਪੱਤਰ ਪ੍ਰੇਰਕ): ਇੱਥੋਂ ਦੀ ਇਕ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਲਲਿਤ ਗੋਇਲ (35) ਪੁੱਤਰ ਸਤੀਸ਼ ਗੋਇਲ ਹਰਿਆਊ ਵਾਲੇ ਨੇ ਮਾਨਸਿਕ ਪ੍ਰੇਸ਼ਾਨੀ ਕਰਕੇ ਲੰਘੀ ਰਾਤ ਘੱਗਰ ਬਰਾਂਚ ਨਹਿਰ ਵਿੱਚ ਕਾਠਪੁਲ ਕੋਲ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਿਟੀ ਪੁਲੀਸ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਅੱਜ ਸਵੇਰੇ ਬੋਹਾ ਨੇੜਲੇ ਮੰਦਰਾਂ ਕੋਲੋਂ ਮਿਲੀ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੀ ਪਤਨੀ ਪੂਜਾ ਗੋਇਲ ਦੇ ਬਿਆਨ ’ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ।

Advertisement
Author Image

Advertisement
Advertisement
×