For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਵਿੱਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

07:57 AM Apr 05, 2024 IST
ਬਠਿੰਡਾ ਵਿੱਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਅਪਰੈਲ
ਇਥੇ ਬੰਗੀ ਨਗਰ ਦੀ ਗਲੀ ਨੰਬਰ 6 ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਹ ਸੂਚਨਾ ਮਿਲਣਸਾਰ ਸਹਾਰਾ ਜਨ ਸੇਵਾ ਸੰਸਥਾ ਦੇ ਰਜਿੰਦਰ ਕੁਮਾਰ ਅਤੇ ਜੱਗਾ ਨੇ ਮੌਕੇ ’ਤੇ ਪਹੁੰਚੇ। ਉਨ੍ਹਾਂ ਅਨੁਸਾਰ ਲਾਸ਼ ਸੁੰਨਸਾਨ ਜਗ੍ਹਾ ’ਤੇ ਪਈ ਸੀ ਅਤੇ ਉਸ ਦੇ ਮੂੰਹ ’ਚੋਂ ਝੱਗ ਨਿੱਕਲ ਰਹੀ ਸੀ। ਮ੍ਰਿਤਕ ਦੇ ਕੈਪਰੀ ਅਤੇ ਟੀ-ਸ਼ਰਟ ਪਾਈ ਹੋਈ ਸੀ। ਮੌਕੇ ’ਤੇ ਪੁੱਜੀ ਵਰਧਮਾਨ ਚੌਕੀ ਦੀ ਪੁਲੀਸ ਵੱਲੋਂ ਕੀਤੀ ਪੜਤਾਲ ਦੌਰਾਨ ਮ੍ਰਿਤਕ ਕੋਲੋੋਂ ਅਜਿਹਾ ਕੁਝ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ।

Advertisement

Advertisement
Author Image

Advertisement
Advertisement
×