For the best experience, open
https://m.punjabitribuneonline.com
on your mobile browser.
Advertisement

ਡਰੌਲੀ ਕਲਾਂ ਦੇ ਗੁਰਦੀਪ ਸਿੰਘ ਦੀ ਦੇਹ ਦੁਬਈ ਤੋਂ ਅੰਮ੍ਰਿਤਸਰ ਪੁੱਜੀ

07:00 AM Jun 22, 2024 IST
ਡਰੌਲੀ ਕਲਾਂ ਦੇ ਗੁਰਦੀਪ ਸਿੰਘ ਦੀ ਦੇਹ ਦੁਬਈ ਤੋਂ ਅੰਮ੍ਰਿਤਸਰ ਪੁੱਜੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਜੂਨ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮਦਦ ਨਾਲ ਅੱਜ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਨੇੜਲੇ ਪਿੰਡ ਡਰੌਲੀ ਕਲਾਂ ਦੇ 26 ਸਾਲਾ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪੁੱਜੀ ਜਿਸ ਨੂੰ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਗੁਰਦੀਪ ਸਿੰਘ ਤਿੰਨ ਸਾਲ ਪਹਿਲਾਂ ਦੁਬਈ ਆਇਆ ਸੀ ਅਤੇ ਬੀਤੀ 25 ਅਪਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਦੋ ਮਹੀਨੇ ਦੀ ਖੱਜਲਖੁਆਰੀ ਤੋਂ ਬਾਅਦ ਟਰੱਸਟ ਨਾਲ ਸੰਪਰਕ ਕਰਕੇ ਗੁਰਦੀਪ ਸਿੰਘ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਅਪੀਲ ਕੀਤੀ ਸੀ ਜਿਸ ਉਪਰੰਤ ਸ੍ਰੀ ਓਬਰਾਏ ਨੇ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਰਿਸ਼ਤੇਦਾਰਾਂ ਰਾਜ ਰੁਮਾਰ, ਸਤੀਸ਼ ਕੁਮਾਰ, ਕਮਲ ਕੁਮਾਰ ਤੇ ਲਖਵਿੰਦਰ ਕੁਮਾਰ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਗੁਰਦੀਪ ਆਪਣੇ ਘਰ ਦੀ ਗਰੀਬੀ ਨੂੰ ਦੂਰ ਕਰਨ ਲਈ ਲਗਪਗ ਤਿੰਨ ਸਾਲ ਪਹਿਲਾਂ ਰੁਜ਼ਗਾਰ ਲਈ ਦੁਬਈ ਗਿਆ ਸੀ।

Advertisement

Advertisement
Author Image

sukhwinder singh

View all posts

Advertisement
Advertisement
×