For the best experience, open
https://m.punjabitribuneonline.com
on your mobile browser.
Advertisement

ਫ਼ਿਲੌਰ ਦੇ ਹਰਵਿੰਦਰ ਸਿੰਘ ਦੀ ਲਾਸ਼ ਦੋ ਮਹੀਨਿਆਂ ਮਗਰੋਂ ਦੁਬਈ ਤੋਂ ਭਾਰਤ ਪੁੱਜੀ

07:49 AM Oct 18, 2024 IST
ਫ਼ਿਲੌਰ ਦੇ ਹਰਵਿੰਦਰ ਸਿੰਘ ਦੀ ਲਾਸ਼ ਦੋ ਮਹੀਨਿਆਂ ਮਗਰੋਂ ਦੁਬਈ ਤੋਂ ਭਾਰਤ ਪੁੱਜੀ
ਹਵਾਈ ਅੱਡੇ ’ਤੇ ਹਰਵਿੰਦਰ ਸਿੰਘ ਦੀ ਦੇਹ ਪਰਿਵਾਰ ਨੂੰ ਸੌਂਪਦੇ ਹੋਏ ਟਰੱਸਟ ਦੇ ਆਗੂ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਅਕਤੂਬਰ
ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ ਹਰਵਿੰਦਰ ਸਿੰਘ (49) ਦੀ ਦੇਹ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ’ਤੇ ਪੁੱਜੀ। ਇਸ ਨੂੰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ ਤੇ ਪਰਮਿੰਦਰ ਸੰਧੂ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। ਟਰੱਸਟ ਦੇ ਪ੍ਰਧਾਨ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਹਰਵਿੰਦਰ ਸਿੰਘ ਕਰੀਬ 17 ਸਾਲ ਪਹਿਲਾਂ ਦੁਬਈ ਆਇਆ ਸੀ ਅਤੇ ਇੱਥੇ ਕੰਮ ਕਰ ਰਿਹਾ ਸੀ। ਉਸ ਦੀ ਬੀਤੀ 16 ਅਗਸਤ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਘਟਨਾ ਮਗਰੋਂ ਮ੍ਰਿਤਕ ਦੀ ਕੈਨੇਡਾ ਰਹਿੰਦੀ ਭੈਣ ਬਲਜੀਤ ਕੌਰ ਅਤੇ ਇਟਲੀ ਰਹਿੰਦੀ ਭੈਣ ਜਸਬੀਰ ਕੌਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ।
ਇਸ ਉਪਰੰਤ ਉਨ੍ਹਾਂ ਭਾਰਤੀ ਦੂਤਘਰ ਦੀ ਮਦਦ ਨਾਲ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਕਰਵਾ ਕੇ ਦੇਹ ਨੂੰ ਭਾਰਤ ਉਸ ਦੇ ਵਾਰਸਾਂ ਤੱਕ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰਾ ਖਰਚ ਮ੍ਰਿਤਕ ਦੀ ਕੈਨੇਡਾ ਰਹਿੰਦੀ ਭੈਣ ਵੱਲੋਂ ਕੀਤਾ ਗਿਆ। ਹਵਾਈ ਅੱਡੇ ’ਤੇ ਪਹੁੰਚੇ ਹਰਵਿੰਦਰ ਦੇ ਜੀਜੇ ਕੁਲਦੀਪ ਸਿੰਘ, ਚਾਚਾ ਸੁਰਜੀਤ ਸਿੰਘ ਤੇ ਭਰਾ ਪ੍ਰਸ਼ੋਤਮ ਸਿੰਘ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਵਿੰਦਰ ਦੇ ਘਰ ਵਿੱਚ ਬਜ਼ੁਰਗ ਮਾਪਿਆਂ ਤੋਂ ਇਲਾਵਾ ਉਸ ਦੀ ਪਤਨੀ ਹੈ। ਉਸ ਦੀ ਇਕਲੌਤੀ ਧੀ ਵਿਦੇਸ਼ ਵਿਆਹੀ ਹੋਈ ਹੈ।

Advertisement

Advertisement
Advertisement
Author Image

joginder kumar

View all posts

Advertisement