ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੂੁਸ-ਯੂਕਰੇਨ ਜੰਗ ਦੌਰਾਨ ਮਾਰੇ ਗਏ ਤੇਜਪਾਲ ਦੀ ਦੇਹ ਦੀ ਅਜੇ ਤੱਕ ਨਹੀਂ ਹੋਈ ਸ਼ਨਾਖਤ

07:56 AM Jul 27, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਜੁਲਾਈ
ਰੂਸ-ਯੂਕਰੇਨ ਜੰਗ ਦੌਰਾਨ ਮਾਰੇ ਗਏ ਅੰਮ੍ਰਿਤਸਰ ਵਾਸੀ ਤੇਜਪਾਲ ਸਿੰਘ ਦੀ ਦੇਹ ਦੀ ਸ਼ਨਾਖਤ ਲਈ ਉਸ ਦੀ ਮਾਂ ਨੂੰ ਡੀਐੱਨਏ ਟੈਸਟ ਦੀ ਰਿਪੋਰਟ ਰੂਸ ਭੇਜਣ ਲਈ ਕਿਹਾ ਗਿਆ ਹੈ ਪਰ ਪਰਿਵਾਰ ਨੂੰ ਡੀਐੱਨਏ ਟੈਸਟ ਕਰਵਾਉਣ ਲਈ ਦਰ-ਦਰ ਭਟਕਣਾ ਪੈ ਰਿਹਾ ਹੈ। ਤੇਜਪਾਲ ਸਿੰਘ ਦੀ ਪਤਨੀ ਪਰਮਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਸਕੋ ਸਥਿਤ ਭਾਰਤੀ ਦੂਤਾਵਾਸ ਨੇ ਸੁਨੇਹਾ ਭੇਜਿਆ ਹੈ ਕਿ ਤੇਜਪਾਲ ਸਿੰਘ ਦੀ ਮ੍ਰਿਤਕ ਦੇਹ ਦੀ ਸ਼ਨਾਖਤ ਨਹੀਂ ਹੋ ਰਹੀ ਹੈ, ਇਸ ਲਈ ਉਸ ਦੀ ਮਾਂ ਦੇ ਡੀਐੱਨਏ ਟੈਸਟ ਦੀ ਰਿਪੋਰਟ ਭੇਜੀ ਜਾਵੇ। ਉਸ ਨੇ ਦੱਸਿਆ ਕਿ ਤੇਜਪਾਲ ਦੀ ਮਾਂ ਨੇ ਸਰਕਾਰੀ ਹਸਪਤਾਲ ਜਾ ਕੇ ਸਾਰੀ ਗੱਲ ਦੱਸੀ ਪਰ ਹਸਪਤਾਲ ਵਾਲਿਆਂ ਨੇ ਉਸ ਨੂੰ ਡੀਐੱਨਏ ਟੈਸਟ ਦੀ ਇਜਾਜ਼ਤ ਲੈਣ ਲਈ ਥਾਣੇ ਭੇਜ ਦਿੱਤਾ। ਥਾਣੇ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਆਦੇਸ਼ ਨਹੀਂ ਮਿਲਿਆ ਹੈ। ਉਹ ਮੁੜ ਹਸਪਤਾਲ ਗਈ ਪਰ ਅਜੇ ਤੱਕ ਉਸ ਦੀ ਕਿਤੇ ਕੋਈ ਸੁਣਵਾਈ ਨਹੀਂ ਹੋਈ। ਪਰਮਿੰਦਰ ਕੌਰ ਨੇ ਕਿਹਾ ਕਿ ਪਰਿਵਾਰ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਪ੍ਰੇਸ਼ਾਨ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਤੇਜਪਾਲ ਦੀ ਲਾਸ਼ ਦੀ ਸ਼ਨਾਖਤ ਕਰਵਾ ਕੇ ਜਲਦੀ ਭਾਰਤ ਲਿਆਂਦੀ ਜਾਵੇ ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ। ਦੱਸਣਯੋਗ ਹੈ ਕਿ ਤੇਜਪਾਲ ਜਨਵਰੀ ਮਹੀਨੇ ਰੂਸ ਗਿਆ ਸੀ, ਜਿੱਥੇ ਉਸ ਨੂੰ ਯੂਕਰੇਨ ਨਾਲ ਚੱਲ ਰਹੀ ਜੰਗ ਦੌਰਾਨ ਰੂਸ ਦੀ ਫੌਜ ਵੱਲੋਂ ਭਰਤੀ ਕਰ ਲਿਆ ਗਿਆ। ਕੁਝ ਦਿਨਾਂ ਦੀ ਸਿਖਲਾਈ ਮਗਰੋਂ ਉਸ ਨੂੰ ਮਾਰਚ ਮਹੀਨੇ ਜੰਗ ਲਈ ਯੂਕਰੇਨ ਭੇਜ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਪਰ ਪਰਿਵਾਰ ਨੂੰ ਇਸ ਬਾਰੇ ਜੂਨ ਮਹੀਨੇ ਪਤਾ ਲੱਗਿਆ। ਪਰਿਵਾਰ ਨੇ ਤੇਜਪਾਲ ਦੀ ਲਾਸ਼ ਭਾਰਤ ਭੇਜਣ ਸਣੇ ਰੂਸ ਦੀ ਸਰਕਾਰ ਤੋਂ ਇਸ ਸਬੰਧੀ ਮੁਆਵਜ਼ੇ ਜਾਂ ਮਦਦ ਦੀ ਵੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸਰਕਾਰ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਪੀੜਤ ਪਰਿਵਾਰ ਦੇ ਘਰ ਗਏ ਸਨ ਅਤੇ ਮਦਦ ਦਾ ਭਰੋਸਾ ਦਿੱਤਾ ਸੀ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੜ ਪ੍ਰਧਾਨ ਮੰਤਰੀ ਬਣਨ ਮਗਰੋਂ ਰੂਸ ਦਾ ਦੌਰਾ ਕੀਤਾ ਸੀ, ਜਿੱਥੇ ਉਨ੍ਹਾਂ ਰੂਸ ਤੇ ਰਾਸ਼ਟਰਪਤੀ ਨਾਲ ਇਸ ਸਬੰਧੀ ਗੱਲਬਾਤ ਕਰਦਿਆਂ ਰੂਸ ਦੀ ਫ਼ੌਜ ਵਿੱਚ ਭਰਤੀ ਹੋਏ ਭਾਰਤੀ ਨੌਜਵਾਨਾਂ ਨੂੰ ਵਾਪਸ ਭੇਜਣ ਦਾ ਮੁੱਦਾ ਰੱਖਿਆ ਸੀ।

Advertisement

Advertisement
Advertisement