For the best experience, open
https://m.punjabitribuneonline.com
on your mobile browser.
Advertisement

ਅਰੁਣ ਨਦੀ ’ਚੋਂ ਬੱਚੇ ਦੀ ਲਾਸ਼ ਮਿਲੀ

08:15 AM Jul 15, 2023 IST
ਅਰੁਣ ਨਦੀ ’ਚੋਂ ਬੱਚੇ ਦੀ ਲਾਸ਼ ਮਿਲੀ
Advertisement

ਪੱਤਰ ਪ੍ਰੇਰਕ
ਨਰਾਇਣਗੜ੍ਹ, 14 ਜੁਲਾਈ
ਇਥੋਂ ਦੇ ਪਿੰਡ ਸ਼ਾਹਪੁਰ ਤੇ ਛੋਟੀ ਰਸੋਰ ਨੇੜੇ ਸਥਿਤ ਅਰੁਣ ਨਦੀ ਵਿੱਚ ਇੱਕ ਬੱਚੇ ਦੀ ਲਾਸ਼ ਮਿਲੀ ਹੈ। ਪਿੰਡ ਸ਼ਾਹਪੁਰ ਦੇ ਸਰਪੰਚ ਤੇ ਛੋਟੀ ਰਸੋਰ ਦੇ ਗੁਲਸ਼ਨ ਸੈਣੀ ਨੇ ਦੱਸਿਆ ਕਿ ਅਜੇ ਤੱਕ ਬੱਚੇ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਬੱਚੇ ਨੂੰ ਨਦੀ ’ਚ ਡੁੱਬਦੇ ਦੇਖਿਆ ਗਿਆ, ਜਿਸ ’ਤੇ ਉਨ੍ਹਾਂ ਨੇ ਮੌਕੇ ’ਤੇ ਪੁਲੀਸ ਚੌਕੀ ਕਾਲਾ ਅੰਬ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲੀਸ ਨੇ ਗੋਤਾਖੋਰਾਂ ਨੂੰ ਸੱਦਿਆ। ਗੋਤਾਖੋਰਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਨਦੀ ’ਚੋਂ ਕੱਢ ਕੇ ਪੁਲੀਸ ਦੇ ਹਵਾਲੇ ਕੀਤਾ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨਰਾਇਣਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਹੈ। ਬੱਚੇ ਦੀ ਉਮਰ ਕਰੀਬ 13-14 ਸਾਲ ਦੱਸੀ ਜਾ ਰਹੀ ਹੈ ਅਤੇ ਇਸ ਸਬੰਧੀ ਆਸ-ਪਾਸ ਦੇ ਪਿੰਡਾਂ ਵਿੱਚ ਵੀ ਸੂਚਨਾ ਦਿੱਤੀ ਜਾ ਰਹੀ ਹੈ।

Advertisement

Advertisement
Tags :
Author Image

sukhwinder singh

View all posts

Advertisement
Advertisement
×