ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰ ’ਚੋਂ ਬੱਚੀ ਦੀ ਲਾਸ਼ ਮਿਲੀ

06:45 AM Oct 04, 2024 IST

ਪੱਤਰ ਪ੍ਰੇਰਕ
ਜਲੰਧਰ, 3 ਅਕਤੂਬਰ
ਬਸਤੀ ਬਾਬਾ ਖੇਲ ਦੀ ਨਹਿਰ ’ਚੋਂ ਵੀਰਵਾਰ ਸਵੇਰੇ ਬੱਚੀ ਦੀ ਲਾਸ਼ ਮਿਲੀ। ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਸਵੇਰੇ ਬੱਚੇ ਨਹਿਰ ’ਚ ਨਹਾ ਰਹੇ ਸਨ ਤਾਂ ਇਕ ਬੱਚੇ ਦੀ ਨਜ਼ਰ ਨਹਿਰ ਦੇ ਵਿਚਕਾਰ ਪਾਣੀ ’ਚ ਫਸੀ ਲਾਸ਼ ’ਤੇ ਪਈ ਤਾਂ ਉਸ ਨੇ ਬਾਹਰੋਂ ਲੋਕਾਂ ਨੂੰ ਬੁਲਾਇਆ। ਲੋਕਾਂ ਨੇ ਬੱਚਿਆਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਅਤੇ ਸਬੰਧਤ ਥਾਣੇ ਨੂੰ ਸੂਚਿਤ ਕੀਤਾ। ਪੁਲੀਸ ਵੱਲੋਂ ਲਾਸ਼ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਬੱਚੀ ਦੀ ਉਮਰ 3 ਤੋਂ 6 ਮਹੀਨੇ ਦੱਸੀ ਜਾ ਰਹੀ ਹੈ।
ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਨਹਿਰ ਦੇ ਆਲੇ-ਦੁਆਲੇ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾਵੇਗੀ, ਅਜਿਹੀ ਹਰਕਤ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਸ ਨੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement