ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰ ’ਚੋਂ ਬੱਚੀ ਦੀ ਲਾਸ਼ ਬਰਾਮਦ

08:01 AM May 21, 2024 IST

ਪੱਤਰ ਪ੍ਰੇਰਕ
ਮਾਨਸਾ, 20 ਮਈ
ਇੱਥੋਂ ਨੇੜਲੇ ਪਿੰਡ ਰੱਲਾ ਦੀ ਨਹਿਰ ’ਚੋਂ ਪੁਲੀਸ ਨੂੰ 6 ਸਾਲਾ ਬੱਚੀ ਦੀ ਲਾਸ਼ ਮਿਲੀ ਹੈ ਜਿਸ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਆਪਣੇ ਬੱਚੀ ਸਣੇ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਪਰ ਅਜੇ ਤੱਕ ਕਿਸੇ ਹੋਰ ਦੀ ਲਾਸ਼ ਬਰਾਮਦ ਨਹੀਂ ਹੋਈ ਹੈ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜੋਗਾ ਪੁਲੀਸ ਨੇ ਪਿੰਡ ਰੱਲਾ ਵਿੱਚ ਵਗਦੀ ਨਹਿਰ ਵਿੱਚੋਂ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ, ਜਿਸ ਦੀ ਜੇਬ ਵਿੱਚ ਕੁਝ ਪੈਸੇ ਵੀ ਸਨ। ਪੁਲੀਸ ਵੱਲੋਂ ਹੋਰ ਥਾਵਾਂ ’ਤੇ ਵੀ ਤਲਾਸ਼ੀ ਲਈ ਜਾ ਰਹੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਮਾਨਸਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਥਾਣਾ ਜੋਗਾ ਮੁਖੀ ਬੇਅੰਤ ਕੌਰ ਨੇ ਦੱਸਿਆ ਕਿ ਲੜਕੀ ਬਾਰੇ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

Advertisement

Advertisement