For the best experience, open
https://m.punjabitribuneonline.com
on your mobile browser.
Advertisement

ਲਾਪਤਾ ਵਿਅਕਤੀ ਦੀ ਲਾਸ਼ ਮਿਲੀ

07:45 AM May 03, 2024 IST
ਲਾਪਤਾ ਵਿਅਕਤੀ ਦੀ ਲਾਸ਼ ਮਿਲੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਮਈ
ਇੱਥੋਂ ਦੇ ਮੱਤੇਵਾਲ ਥਾਣੇ ਅਧੀਨ ਪੈਂਦੇ ਪਿੰਡ ਲਾਧੂਭਾਣਾ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਉਹ ਚਾਰ ਦਿਨਾਂ ਤੋਂ ਲਾਪਤਾ ਸੀ ਅਤੇ ਉਸ ਦੀ ਲਾਸ਼ ਪਿੰਡ ਅਠਵਾਲ ਡਰੇਨ ਤੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਅਜੈ ਕੁਮਾਰ (35) ਵਾਸੀ ਪਿੰਡ ਉਦੋਕੇ ਕਲਾਂ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁੱਢਲੀ ਜਾਂਚ ਅਨੁਸਾਰ ਉਸ ਦੀ ਮੌਤ ਕਥਿਤ ਤੌਰ ’ਤੇ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਦਸੀ ਗਈ ਹੈ। ਥਾਣਾ ਮੱਤੇਵਾਲ ਦੇ ਐੱਸਐੱਚਓ ਸ਼ੋਮਨਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਲਾਧੂਭਾਣਾ ਦੇ ਰਣਜੀਤ ਸਿੰਘ ਉਰਫ਼ ਕਾਲੀ ਖ਼ਿਲਾਫ਼ ਕਤਲ ਅਤੇ ਸਬੂਤ ਨਸ਼ਟ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਰਣਜੀਤ ਸਿੰਘ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×