ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਪਤਾ ਵਿਅਕਤੀ ਦੀ ਲਾਸ਼ ਮਿਲੀ

09:02 AM May 29, 2024 IST

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 28 ਮਈ
ਮਹਿਲਾਂ ਚੌਕ ਦੀ ਪੁਲੀਸ ਨੂੰ ਅੱਜ ਸਵੇਰੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਦੀ ਪਛਾਣ ਕਰਮਜੀਤ ਸਿੰਘ (50) ਪੁੱਤਰ ਲਾਲ ਸਿੰਘ ਵਾਸੀ ਪਿੰਡ ਮਹਿਲਾਂ ਵਜੋਂ ਹੋਈ ਹੈ। ਪੁਲੀਸ ਚੌਕੀ ਮਹਿਲਾਂ ਚੌਕ ਦੇ ਸਹਾਇਕ ਥਾਣੇਦਾਰ ਦੇਸ਼ ਰਾਜ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਸਿੰਘ ਦੋ ਕੁ ਦਿਨ ਪਹਿਲਾਂ ਅਚਾਨਕ ਘਰ ਤੋਂ ਚਲਾ ਗਿਆ ਅਤੇ ਵਾਪਸ ਨਹੀਂ ਆਇਆ ਜਿਸ ’ਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਆਪਣੇ ਤੌਰ ’ਤੇ ਵੀ ਭਾਲ ਕੀਤੀ ਗਈ ਅਤੇ ਇਸ ਸਬੰਧੀ ਪੁਲੀਸ ਨੂੰ ਵੀ ਇਤਲਾਹ ਦਿੱਤੀ ਗਈ। ਅੱਜ ਸਵੇਰੇ ਪੁਲੀਸ ਵਲੋਂ ਇਤਲਾਹ ਮਿਲਣ ’ਤੇ ਮ੍ਰਿਤਕ ਕਰਮਜੀਤ ਸਿੰਘ ਦੀ ਲਾਸ਼ ਉਸ ਦੇ ਆਪਣੇ ਖੇਤ ’ਚੋਂ ਹੀ ਮਿਲੀ ਜਿਸ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਭੇਜ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਦੇ ਬਿਆਨਾਂ ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

Advertisement

Advertisement
Advertisement