ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਪਤਾ ਵਿਦਿਆਰਥਣ ਦੀ ਲਾਸ਼ ਇੰਦਰੀ ਨਹਿਰ ’ਚੋਂ ਮਿਲੀ

08:43 AM Oct 05, 2024 IST

ਯਮੁਨਾਨਗਰ (ਪੱਤਰ ਪ੍ਰੇਰਕ):

Advertisement

ਸ਼ਹਿਰ ਦੀ ਸਾਵਨ ਵਿਹਾਰ ਕਲੋਨੀ ਵਾਸੀ 20 ਵਰ੍ਹਿਆਂ ਦੀ ਲੜਕੀ ਬੇਬੀ ਦੀ ਲਾਸ਼ ਅੱਜ ਕਰਨਾਲ ਜ਼ਿਲ੍ਹੇ ਦੇ ਪਿੰਡ ਇੰਦਰੀ ਨੇੜੇ ਨਹਿਰ ਵਿੱਚੋਂ ਬਰਾਮਦ ਹੋਈ ਹੈ। ਬੇਬੀ ਚਾਰ ਦਿਨਾਂ ਤੋਂ ਲਾਪਤਾ ਸੀ। ਪੱਛਮੀ ਯਮੁਨਾ ਨਹਿਰ ਦੇ ਬਾਡੀ ਮਾਜਰਾ ਪੁਲ ਨੇੜਿਓਂ ਬੇਬੀ ਦੀਆਂ ਚੱਪਲਾਂ ਤੇ ਮੋਬਾਈਲ ਬਰਾਮਦ ਹੋਇਆ ਸੀ। ਸਦਰ ਥਾਣਾ ਯਮੁਨਾਨਗਰ ਪੁਲੀਸ ਦੇ ਜਾਂਚ ਅਧਿਕਾਰੀ ਰੇਸ਼ਮ ਸਿੰਘ ਨੇ ਦੱਸਿਆ ਕਿ ਛਛਰੌਲੀ ਕਾਲਜ ’ਚ ਬੀਬੀਏ ਦੂਜੇ ਸਾਲ ਦੀ ਵਿਦਿਆਰਥਣ ਬੇਬੀ ਚਾਰ ਦਿਨਾਂ ਤੋਂ ਘਰੋਂ ਲਾਪਤਾ ਸੀ। ਬਾਅਦ ਵਿੱਚ ਪਤਾ ਲੱਗਾ ਉਸ ਨੇ 30 ਸਤੰਬਰ ਦੀ ਦੁਪਹਿਰ ਯਮੁਨਾ ਨਹਿਰ ਦੇ ਬਾਡੀ ਮਾਜਰਾ ਪੁਲ ਤੋਂ ਛਾਲ ਮਾਰ ਦਿੱਤੀ ਸੀ ਜਿਸ ਨੂੰ ਰਾਹਗੀਰਾਂ ਨੇ ਦੇਖਿਆ ਸੀ । ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਰੋਹਿਤ ਨਾਂ ਦਾ ਨੌਜਵਾਨ ਉਨ੍ਹਾਂ ਦੀ ਬੇਟੀ ਨੂੰ ਮੋਬਾਈਲ ’ਤੇ ਤੰਗ ਪ੍ਰੇਸ਼ਾਨ ਕਰਦਾ ਸੀ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Advertisement
Advertisement