For the best experience, open
https://m.punjabitribuneonline.com
on your mobile browser.
Advertisement

ਲਾਪਤਾ ਨੌਜਵਾਨ ਦੀ ਲਾਸ਼ ਮਿਲੀ

08:57 AM Sep 24, 2024 IST
ਲਾਪਤਾ ਨੌਜਵਾਨ ਦੀ ਲਾਸ਼ ਮਿਲੀ
Advertisement

ਮੇਜਰ ਸਿੰਘ ਮਟਰਾਂ
ਭਵਾਨੀਗੜ੍ਹ, 23 ਸਤੰਬਰ
ਸ਼ਹਿਰ ਦੀ ਤੂਰ ਪੱਤੀ ਦੇ ਨੌਜਵਾਨ ਹਰਸ਼ਪ੍ਰੀਤ ਸਿੰਘ (20) ਦੀ ਲਾਸ਼ ਪਟਿਆਲਾ ਨੇੜਿਓਂ ਰਜਬਾਹੇ ਵਿੱਚੋਂ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਉਹ ਕੁਝ ਦਿਨ ਪਹਿਲਾਂ ਬਿਨਾਂ ਕੁਝ ਦੱਸਿਆ ਘਰੋਂ ਚਲਿਆ ਗਿਆ ਸੀ।
ਇਸ ਸਬੰਧੀ ਥਾਣਾ ਭਵਾਨੀਗੜ੍ਹ ਦੇ ਏਐੱਸਆਈ ਚਮਕੌਰ ਸਿੰਘ ਨੇ ਦੱਸਿਆ ਕਿ 20 ਸਤੰਬਰ ਨੂੰ ਹਰਸ਼ਪ੍ਰੀਤ ਸਿੰਘ ਪੁੱਤਰ ਰਘੁਵੀਰ ਸਿੰਘ ਆਪਣੇ ਪਰਿਵਾਰ ਨੂੰ ਬਿਨਾਂ ਕੁੱਝ ਦੱਸੇ ਘਰੋਂ ਚਲਾ ਗਿਆ ਸੀ। ਇਸ ਸਬੰਧੀ ਅਗਲੇ ਦਿਨ ਹਰਸ਼ਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਕੋਲ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਏਐੱਸਆਈ ਨੇ ਦੱਸਿਆ ਕਿ ਇਸ ਦੌਰਾਨ ਐਤਵਾਰ ਸ਼ਾਮ ਨੂੰ ਸਮਾਣਾ-ਪਟਿਆਲਾ ਰੋਡ ’ਤੇ ਪਿੰਡ ਭਾਨਰਾ-ਭਾਨਰੀ ਨੇੜੇ ਰਜਬਾਹੇ ’ਚੋਂ ਹਰਸ਼ਪ੍ਰੀਤ ਦੀ ਲਾਸ਼ ਮਿਲੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈਂਦਿਆਂ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਈ ਰੁਜ਼ਗਾਰ ਨਾ ਮਿਲਣ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਹਰਸ਼ਪ੍ਰੀਤ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਪੁਲੀਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ 174 ਤਹਿਤ ਕਾਰਵਾਈ ਕੀਤੀ ਹੈ।

Advertisement

Advertisement
Advertisement
Author Image

joginder kumar

View all posts

Advertisement