For the best experience, open
https://m.punjabitribuneonline.com
on your mobile browser.
Advertisement

ਨਵਜੰਮੀ ਬੱਚੀ ਦੀ ਲਾਸ਼ ਮਿਲੀ

08:54 AM May 09, 2024 IST
ਨਵਜੰਮੀ ਬੱਚੀ ਦੀ ਲਾਸ਼ ਮਿਲੀ
Advertisement

ਪੱਤਰ ਪ੍ਰੇਰਕ
ਖਰੜ, 8 ਮਈ
ਸਿਟੀ ਪੁਲੀਸ ਨੂੰ ਨਵਜੰਮੀ ਬੱਚੀ ਦੀ ਲਾਸ਼ ਮਿਲੀ ਹੈ। ਪੁਲੀਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਮਾਤਾ ਗੁਜਰੀ ਐਵੇਨਿਊ ਨੇੜੇ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਨਜ਼ਦੀਕ ਨਵਜੰਮੀ ਬੱਚੀ ਪਈ ਹੈ। ਪੁਲੀਸ ਤੁਰੰਤ ਉੱਥੇ ਪਹੁੰਚੀ ਤੇ ਉਨ੍ਹਾਂ ਦੇਖਿਆ ਕਿ ਲੜਕੀ ਦੀ ਮੌਤ ਹੋ ਚੁੱਕੀ ਸੀ। ਪੁਲੀਸ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਖਰੜ ਵਿੱਚ ਪਹੁੰਚਾ ਦਿੱਤਾ ਹੈ। ਪੁਲੀਸ ਨੂੰ ਅਜੇ ਤੱਕ ਉਸ ਦੇ ਵਾਰਸਾਂ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੈ। ਪੁਲੀਸ ਅਨੁਸਾਰ ਲਾਸ਼ ਦਾ ਪੋਸਟਮਾਰਟਮ ਕਰਵਾ ਉਸ ਦਾ ਡੀਐਨਏ ਨਮੂਨਾ ਵੀ ਲਿਆ ਜਾਵੇਗਾ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।

Advertisement

Advertisement
Author Image

sukhwinder singh

View all posts

Advertisement
Advertisement
×